ਇੰਡੀਆ ਨਿਊਜ਼, ਖਰੜ :
1000 Rupees allowance to every woman : ਔਰਤ ਇੱਕ ਘਰ ਨੂੰ ਸੰਭਾਲਣ ਲਈ ਆਪਣੀ ਸਾਰੀ ਜ਼ਿੰਦਗੀ ਲਗਾ ਦਿੰਦੀ ਹੈ। ਪਰ ਸਾਡੀਆਂ ਸਰਕਾਰਾਂ ਨੇ ਉਨ੍ਹਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਅੱਜ ਤੱਕ ਕੋਈ ਠੋਸ ਕਦਮ ਨਹੀਂ ਚੁੱਕੇ । ਇਨ੍ਹਾਂ ਗੱਲਾਂ ਦਾ ਜ਼ਿਕਰ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਖਰੜ ਤੋਂ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਕੀਤਾ ।
ਮੋਗੇ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਦਿਆਂ ਔਰਤਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਪੱਕਾ ਮੰਨ ਬਣਾ ਲਿਆ ਹੈ ।
ਕਾਂਗਰਸ ਅਤੇ ਅਕਾਲੀ ਸਰਕਾਰਾਂ ਉੱਤੇ ਨਿਸ਼ਾਨਾ ਸਾਧਿਆ 1000 Rupees allowance to every woman
ਕਾਂਗਰਸ ਅਤੇ ਅਕਾਲੀ ਸਰਕਾਰਾਂ ਉੱਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਲਈ ਅੱਜ ਤੱਕ ਇਨ੍ਹਾਂ ਸਰਕਾਰਾਂ ਨੇ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਇਲਾਵਾ ਕੋਈ ਵੀ ਪਾਰਟੀ ਪੰਜਾਬ ਦੀਆਂ ਔਰਤਾਂ ਨੂੰ ਉਨ੍ਹਾਂ ਦੀ ਬਣਦੀ ਨੁਮਾਇੰਦਗੀ ਨਹੀਂ ਦੇ ਸਕੀ।
ਕਾਂਗਰਸ ਅਤੇ ਅਕਾਲੀ ਸਰਕਾਰਾਂ ਵੱਲੋਂ ਲੋਕਾਂ ਦੀ ਕੀਤੀ ਗਈ ਲੁੱਟ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ। ਪੰਜਾਬੀਆਂ ਨੇ ਪਿਛਲੀਆਂ ਸਰਕਾਰਾਂ ਵੱਲੋਂ ਵਿਕਾਸ ਦੇ ਨਾਂ ਤੇ ਲਾਏ ਗਏ ਲਾਰਿਆਂ ਉੱਤੇ ਇਸ ਵਾਰ ਭਰੋਸਾ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਸਿਆ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਉਭਾਰ ਕਾਰਨ ਵਿਰੋਧੀ ਧਿਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।
18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇਹ ਸਹੂਲਤ ਮਿਲੇਗੀ 1000 Rupees allowance to every woman
ਇਸੇ ਦੌਰਾਨ ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਹਰ ਔਰਤ ਨੂੰ ਪ੍ਰਤੀ ਮਹੀਨੇ 1000 ਰੁਪਏ ਦਾ ਭੱਤਾ ਦੇਵੇਗੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਕਰਨ ਲਈ ਇੱਕ ਮਜ਼ਬੂਤ ਸ਼ੁਰੂਆਤ ਕੀਤੀ ਜਾ ਸਕੇ।
ਕਿਸੇ ਘਰ ਵਿਚ ਭਾਵੇਂ ਇੱਕ ਤੋਂ ਵਧੇਰੇ ਔਰਤਾਂ ਵੀ ਹੋਣ ਤਾਂ ਹਰ 18 ਸਾਲ ਤੋਂ ਜ਼ਿਆਦਾ ਉਮਰ ਦੀ ਔਰਤ ਨੂੰ ਇਹ ਸੁਵਿਧਾ ਦਿੱਤੀ ਜਾਵੇਗੀ।
ਬਜ਼ੁਰਗ ਮਹਿਲਾਵਾਂ ਨੂੰ ਉਨ੍ਹਾਂ ਦੀ ਬੁਢਾਪਾ ਪੈਨਸ਼ਨ ਦੇ ਨਾਲ ਨਾਲ ਇਹ ਸੁਵਿਧਾ ਮੁੱਹਈਆ ਕਰਵਾਈ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਆਪਣੇ ਫੈਸਲੇ ਆਪ ਲੈਣ ਲਈ ਸਮਰੱਥ ਬਣਾਇਆ ਜਾ ਸਕੇ।
ਔਰਤਾਂ ਨੂੰ ਆਤਮਨਿਰਭਰ ਬਣਾਉਣ ਲਈ ਇਹ ਇੱਕ ਇਤਿਹਾਸਿਕ ਫੈਸਲਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਵਿੱਚ ਕਰੀਬ 16000 ਪਿੰਡ ਅਤੇ ਵਾਰਡ ਕਲੀਨਿਕ ਬਣਾਏ ਜਾਣਗੇ ਜਿਸ ਤੋਂ ਇਲਾਵਾ ਪੰਜਾਬ ਦੀਆਂ ਸਿੱਖਿਆ ਸਹੂਲਤਾਂ ਨੂੰ ਧੁਰ ਤੋਂ ਨਵਾਂ ਜੀਵਨ ਦਿੱਤਾ ਜਾਵੇਗਾ।
ਕੇਜਰੀਵਾਲ ਸਰਕਾਰ ਦੇ ਕੰਮਾਂ ਦਾ ਜ਼ਿਕਰ ਕੀਤਾ 1000 Rupees allowance to every woman
ਅਨਮੋਲ ਗਗਨ ਮਾਨ ਨੇ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿਖੇ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਦੇ ਆਮ ਲੋਕਾਂ ਲਈ ਉੱਚ ਪੱਧਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਮੁੱਹਈਆ ਕਰਵਾਕੇ ਆਪਣੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਹੁਣ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਕੇ ਵਿਰੋਧੀ ਪਾਰਟੀਆਂ ਦੀ ਮਾੜੀ ਰਾਜਨੀਤੀ ਨੂੰ ਠੱਲ ਪਾਉਣ ਦਾ ਪੱਕਾ ਮੰਨ ਬਣਾ ਲਿਆ ਹੈ।