ਬੋਟ ਰੇਸਿੰਗ ਚੈਂਪੀਅਨਸ਼ਿਪ ਵਿੱਚ ਹੋਏ ਜ਼ੋਰਦਾਰ ਮੁਕਾਬਲੇ

0
160
10th National Dragon Boat Racing
10th National Dragon Boat Racing

ਇੰਡੀਆ ਨਿਊਜ਼, ਚੰਡੀਗੜ੍ਹ (10th National Dragon Boat Racing) : ਪੰਜਾਬ ਦੇ ਬਾਗ਼ਬਾਨੀ, ਫੂਡ ਪ੍ਰੋਸੈਸਿੰਗ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਫੌਜਾ ਸਿੰਘ ਸਰਾਰੀ ਨੇ  ਸੁਖਨਾ ਝੀਲ ਵਿਖੇ ਚੱਲ ਰਹੀ 10ਵੀਂ ਨੈਸ਼ਨਲ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ ਦੌਰਾਨ 200 ਮੀਟਰ ਅਤੇ 500 ਮੀਟਰ ਬੋਟ ਰੇਸ ਮੁਕਾਬਲਿਆਂ ਦਾ ਉਦਘਾਟਨ ਕੀਤਾ।

ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਦੇਸ਼ ਦਾ ਨਾਂ ਕੌਮਾਂਤਰੀ ਪੱਧਰ ‘ਤੇ ਰੌਸ਼ਨ ਕਰਨ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਕੈਬਿਨੇਟ ਮੰਤਰੀ ਨੇ ਜੇਤੂ ਟੀਮਾਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਪੁਰਸ਼ ਵਰਗ ਦੇ 1000 ਮੀਟਰ ਮੁਕਾਬਲੇ ਵਿੱਚ ਹਰਿਆਣਾ ਨੇ ਪਹਿਲਾ, ਪੰਜਾਬ ਨੇ ਦੂਜਾ ਅਤੇ ਦਿੱਲੀ ਨੇ ਤੀਜਾ ਇਨਾਮ ਜਿੱਤਿਆ ਅਤੇ ਮਹਿਲਾ ਵਰਗ ਵਿੱਚ ਹਰਿਆਣਾ ਦੀ ਟੀਮ ਨੇ ਸੋਨੇ, ਪੰਜਾਬ ਨੇ ਚਾਂਦੀ ਅਤੇ ਹਿਮਾਚਲ ਪ੍ਰਦੇਸ਼ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਡਰੈਗਨ ਬੋਟ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈ ਜਾ ਰਹੀ ਇਸ ਵੱਕਾਰੀ ਚੈਂਪੀਅਨਸ਼ਿਪ ਵਿੱਚ 18 ਸੂਬੇ ਭਾਗ ਲੈ ਰਹੇ ਹਨ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ‘ਚ ਅੱਤਵਾਦ ਲਗਭਗ ਖਤਮ : ਡੀਜੀਪੀ

ਇਹ ਵੀ ਪੜ੍ਹੋ:  ਅੱਤਵਾਦੀਆਂ ਨੂੰ ਚੰਗੇ ਜਾਂ ਮਾੜੇ ਦੇ ਰੂਪ ਵਿੱਚ ਸ਼੍ਰੇਣੀਬੱਧ ਕਰਨ ਦਾ ਦੌਰ ਖਤਮ ਹੋਵੇ : ਰੁਚੀਰਾ ਕੰਬੋਜ

ਸਾਡੇ ਨਾਲ ਜੁੜੋ :  Twitter Facebook youtube

SHARE