ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ

0
125
220 vacancies will be filled, Inauguration of Hockey Astroturf by Sports Minister, Punjab has to be a leading state in the field of sports
220 vacancies will be filled, Inauguration of Hockey Astroturf by Sports Minister, Punjab has to be a leading state in the field of sports
  • ਬੰਦ ਖੇਡ ਵਿੰਗ ਅਤੇ ਅਕਾਦਮੀਆਂ ਮੁੜ ਚਾਲੂ ਕੀਤੀਆਂ ਜਾਣਗੀਆਂ
  • ਪਿੰਡ ਢੁੱਡੀਕੇ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਵੱਲੋਂ ਉਦਘਾਟਨ
  • ਲਾਲਾ ਲਾਜਪਤ ਰਾਏ ਜੀ ਦੇ ਸਮਾਰਕ ਉੱਤੇ ਨਤਮਸਤਕ

ਢੁੱਡੀਕੇ (ਮੋਗਾ)/ਚੰਡੀਗੜ੍ਹ, PUNJAB NEWS (220 vacancies will be filled) : ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।

 

220 vacancies will be filled, Inauguration of Hockey Astroturf by Sports Minister, Punjab has to be a leading state in the field of sports
220 vacancies will be filled, Inauguration of Hockey Astroturf by Sports Minister, Punjab has to be a leading state in the field of sports

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।

 

ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ

 

220 vacancies will be filled, Inauguration of Hockey Astroturf by Sports Minister, Punjab has to be a leading state in the field of sports
220 vacancies will be filled, Inauguration of Hockey Astroturf by Sports Minister, Punjab has to be a leading state in the field of sports

ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸ਼ਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ। ਇਸ ਸਕੀਮ ਤਹਿਤ ਰਾਸ਼ਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਅਤੇ ਜੂਨੀਅਰ ਖਿਡਾਰੀਆਂ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹ ਮਿਲੇਗਾ।

 

ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜ਼ੀਫਾ ਸਕੀਮ ਚਲਾਈ

 

220 vacancies will be filled, Inauguration of Hockey Astroturf by Sports Minister, Punjab has to be a leading state in the field of sports
220 vacancies will be filled, Inauguration of Hockey Astroturf by Sports Minister, Punjab has to be a leading state in the field of sports

ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ। ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਖੇਡਾਂ ਲਈ ਵੱਖਰਾ ਕੈਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।

 

ਸ਼ਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੁੰਦਿਆਂ ਉਹਨਾਂ ਕਿਹਾ ਕਿ ਅਜ਼ਾਦੀ ਘੁਲਾਟੀਏ ਪਰਿਵਾਰਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਿਲ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ।

 

220 vacancies will be filled, Inauguration of Hockey Astroturf by Sports Minister, Punjab has to be a leading state in the field of sports
220 vacancies will be filled, Inauguration of Hockey Astroturf by Sports Minister, Punjab has to be a leading state in the field of sports

ਇਸ ਤੋਂ ਪਹਿਲਾਂ ਉਹਨਾਂ ਨੇ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਜਗਦੀਸ਼ ਸਿੰਘ ਗਟਰਾ ਅਤੇ ਉਪ ਪ੍ਰਧਾਨ ਪਰਮਜੀਤ ਕੌਰ ਭੱਟੀ ਨੂੰ ਅਤੇ ਨਗਰ ਪੰਚਾਇਤ ਬੱਧਣੀ ਕਲਾਂ ਦੇ ਪ੍ਰਧਾਨ ਜਗਜੀਤ ਸਿੰਘ ਅਤੇ ਉਪ ਪ੍ਰਧਾਨ ਜਸਵੀਰ ਕੌਰ ਨੂੰ ਅਹੁਦਾ ਸੰਭਾਲਿਆ। ਇਸ ਦੌਰਾਨ ਉਹਨਾਂ ਮੋਗਾ ਰੋਇੰਗ ਅਤੇ ਵਾਟਰ ਸਪੋਰਟਸ ਕਲੱਬ ਦੌਧਰ ਦਾ ਵੀ ਉਦਘਾਟਨ ਕੀਤਾ।

 

ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚਣ ਉੱਤੇ ਮੀਤ ਹੇਅਰ ਦਾ ਧੰਨਵਾਦ ਕੀਤਾ।

 

ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਐੱਸ ਡੀ ਐੱਮ ਰਾਮ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

 

 

ਇਹ ਵੀ ਪੜ੍ਹੋ: ਐਲਪੀਯੂ ਦੇ ਹੋਸਟਲ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਇਹ ਵੀ ਪੜ੍ਹੋ:  ਟਰੱਕ ਨੇ ਫੁੱਟਪਾਥ ‘ਤੇ ਸੁੱਤੇ 6 ਲੋਕਾਂ ਨੂੰ ਕੁੱਚਲਿਆ, 4 ਦੀ ਮੌਤ

ਸਾਡੇ ਨਾਲ ਜੁੜੋ :  Twitter Facebook youtube

SHARE