ਪੰਜਾਬ ਦੀਆਂ 232 ਮੰਡੀਆਂ 31 ਮਈ ਤੱਕ ਚਾਲੂ ਰਹਿਣਗੀਆਂ

0
383
232 Mandis of Punjab will continue

ਇਸ ਫੈਸਲੇ ਨਾਲ ਕਿਸਾਨਾਂ ਦੇ ਹਿੱਤ ਸੁਰੱਖਿਅਤ ਹੋਣਗੇ : ਲਾਲ ਚੰਦ ਕਟਾਰੂਚੱਕ

ਇੰਡੀਆ ਨਿਊਜ਼, Chandigarh :

ਸੂਬੇ ਦੀਆਂ 232 ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕਾਰਜ 31 ਮਈ ਤੱਕ ਜਾਰੀ ਰਹੇਗਾ। ਇਹ ਐਲਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈl ਇਹ ਐਲਾਨ ਕੇਂਦਰੀ ਵਣਜ ਮੰਤਰਾਲੇ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਉਣ ਦੇ ਹਾਲ ਹੀ ਵਿੱਚ ਲਏ ਫੈਸਲੇ ਦੇ ਪ੍ਰਭਾਵਾਂ ਨੂੰ ਧਿਆਨ ਨਾਲ ਘੋਖਣ ਤੋਂ ਬਾਅਦ ਕੀਤਾ ਗਿਆ ਹੈ।

ਕਣਕ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ

ਪੱਤਰਕਾਰਾਂ ਦੇ ਨਾਲ ਇਹ ਵੇਰਵੇ ਸਾਂਝੇ ਕਰਦਿਆਂ ਖੁਰਾਕ ਮੰਤਰੀ ਨੇ ਕਿਹਾ ਕਿ ਕਣਕ ਦੀ ਬਰਾਮਦ ’ਤੇ ਰੋਕ ਦੇ ਨਤੀਜੇ ਵਜੋਂ ਘਰੇਲੂ ਮੰਡੀ ਵਿੱਚ ਕਣਕ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਨਤੀਜੇ ਵਜੋਂ ਕੁਝ ਕਿਸਾਨ ਜਿਨਾਂ ਨੇ ਬਾਅਦ ਵਿੱਚ ਚੰਗੇ ਭਾਅ ਮਿਲਣ ਦੀ ਉਮੀਦ ਵਿੱਚ ਕਣਕ ਦੀ ਫ਼ਸਲ ਭੰਡਾਰ ਕੀਤੀ ਸੀ, ਨੂੰ ਸਾਇਦ ਹੁਣ ਮੁੜ ਸੋਚ-ਵਿਚਾਰ ਕੇ ਆਪਣੀ ਫ਼ਸਲ ਵੇਚਣੀ ਪਵੇ। ਇਸ ਲਈ ਇਹ ਮਹੱਤਵਪੂਰਨ ਸੀ ਕਿ ਐਮਐਸਪੀ ’ਤੇ ਸਰਕਾਰੀ ਖਰੀਦ ਦੀ ਸਹੂਲਤ ਉਨਾਂ ਲਈ ਉਪਲਬਧ ਰਹੇ ਤਾਂ ਜੋ ਉਨਾਂ ਨੂੰ ਕਿਸੇ ਤਰਾਂ ਦਾ ਨੁਕਸਾਨ ਨਾ ਝੱਲਣਾ ਪਵੇ।

2292 ਮੰਡੀਆਂ ਨੂੰ ਚਾਲੂ ਕੀਤਾ ਸੀ

ਮੰਡੀਆਂ ਦੇ ਕੰਮਕਾਜ ’ਤੇ ਟਿੱਪਣੀ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜਨ ਦੌਰਾਨ ਸੂਬੇ ’ਚ 2292 ਮੰਡੀਆਂ ਨੂੰ ਚਾਲੂ ਕੀਤਾ ਸੀ ਪਰ ਸੂਬੇ ਦੇ ਕੁਝ ਹਿੱਸਿਆਂ ’ਚ ਕਣਕ ਦੀ ਆਮਦ ’ਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਹਾਲ ਹੀ ਦੇ ਦਿਨਾਂ ਵਿੱਚ 2060 ਮੰਡੀਆਂ ਨੂੰ  ਯੋਜਨਾਬੱਧ ਅਤੇ ਪੜਾਅਵਾਰ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਤਰਾਂ ਇਸ ਸਮੇਂ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ 232 ਮੰਡੀਆਂ ਚਾਲੂ ਹਨ।

Also Read : ਕਾਂਗਰਸ ਸੁਨੀਲ ਜਾਖੜ ਨੂੰ ਨਾ ਗਵਾਏ : ਸਿੱਧੂ

Connect With Us : Twitter Facebook youtube

SHARE