ਨਵੇਂ ਡਿਗਰੀ ਕਾਲਜਾਂ ਲਈ 25.75 ਕਰੋੜ ਰੁਪਏ ਜਾਰੀ  : ਚੀਮਾ

0
214
25.75 crore released for new degree colleges
25.75 crore released for new degree colleges
ਇੰਡੀਆ ਨਿਊਜ਼, ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਭਰ ਵਿੱਚ ਸਥਾਪਿਤ ਕੀਤੇ ਜਾ ਰਹੇ ਨਵੇਂ ਡਿਗਰੀ ਕਾਲਜਾਂ ਨੂੰ ਵਿੱਤੀ ਸਾਲ 2022-23 ਦੌਰਾਨ 25.75 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਆਪਣੇ ਇਸ ਮਿਸ਼ਨ ਤਹਿਤ ਵਿੱਤ ਵਿਭਾਗ ਨੇ ਰਾਜ ਵਿੱਚ ਸਥਾਪਤ ਕੀਤੇ ਜਾ ਰਹੇ 10 ਨਵੇਂ ਡਿਗਰੀ ਕਾਲਜਾਂ ਨੂੰ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਨੂੰ 30.23 ਕਰੋੜ ਰੁਪਏ ਦੀ ਹੋਰ ਗ੍ਰਾਂਟ ਵੀ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ 22.5 ਕਰੋੜ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਲਈ 7.1 ਕਰੋੜ ਅਤੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ, ਪਟਿਆਲਾ ਲਈ 6.2 ਕਰੋੜ ਰੁਪਏ ਸ਼ਾਮਿਲ ਹਨ।

ਇਨ੍ਹਾਂ ਕਾਲਜਾਂ ਲਈ ਫੰਡ ਜਾਰੀ ਕੀਤਾ

ਨਵੇਂ ਡਿਗਰੀ ਕਾਲਜਾਂ ਨੂੰ ਜਾਰੀ ਕੀਤੇ ਜਾਣ ਵਾਲੇ ਫੰਡਾਂ ਦੇ ਵੇਰਵੇ ਸਾਂਝੇ ਕਰਦਿਆਂ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਨੇ ਚਾਲੂ ਵਿੱਤੀ ਸਾਲ ਦੌਰਾਨ ਸਰਕਾਰੀ ਕਾਲਜ ਅਬੋਹਰ (ਫਾਜ਼ਿਲਕਾ) ਲਈ 4.56 ਕਰੋੜ, ਸਰਕਾਰੀ ਕਾਲਜ ਮਹੈਂਣ ਆਨੰਦਪੁਰ ਸਾਹਿਬ, (ਰੋਪੜ) ਲਈ 4.26 ਕਰੋੜ, ਸਰਕਾਰੀ ਕਾਲਜ ਚੱਬੇਵਾਲ ਮੁਖਲਿਆਣਾ, ਹੁਸ਼ਿਆਰਪੁਰ ਲਈ 3.80 ਕਰੋੜ, ਸਰਕਾਰੀ ਗਰਲਜ਼ ਕਾਲਜ, ਮਲੇਰਕੋਟਲਾ ਲਈ 3.71 ਕਰੋੜ, ਸਰਕਾਰੀ ਕਾਲਜ ਸਿੱਧੂਪੁਰ, ਗੁਰਦਾਸਪੁਰ ਲਈ 1.97 ਕਰੋੜ, ਸਰਕਾਰੀ ਕਾਲਜ ਹੁਸਨੇਰ, ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਬ ਲਈ 1.86 ਕਰੋੜ, ਸਰਕਾਰੀ ਕਾਲਜ ਜਾਡਲਾ, ਸ਼ਹੀਦ ਭਗਤ ਸਿੰਘ ਨਗਰ ਲਈ 1.10 ਕਰੋੜ, ਸਰਕਾਰੀ ਕਾਲਜ ਢੋਲਬਾਹਾ, ਹੁਸ਼ਿਆਰਪੁਰ ਲਈ 65 ਲੱਖ, ਸਰਕਾਰੀ ਕਾਲਜ ਸ਼ਾਹਕੋਟ, ਜਲੰਧਰ ਲਈ 98 ਲੱਖ ਅਤੇ ਸਰਕਾਰੀ ਕਾਲਜ ਦਾਨੇਵਾਲਾ, ਮਲੋਟ ਲਈ 2.86 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
SHARE