ਮੁੱਖ ਮੰਤਰੀ ਨੇ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ

0
274
25 New Aam Aadmi Clinic in Punjab
25 New Aam Aadmi Clinic in Punjab

ਪੰਜਾਬ ਵਿੱਚ ਲੋਕਾਂ ਲਈ 100 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ

ਇੰਡੀਆ ਨਿਊਜ਼, ਚੰਡੀਗੜ੍ਹ (25 New Aam Aadmi Clinic in Punjab): ਪੰਜਾਬ ਸਰਕਾਰ ਨੇ 25 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਵਸਨੀਕਾਂ ਨੂੰ ਸਮਰਪਿਤ ਕੀਤੇ ਹਨ। ਮੁੱਖ ਮੰਤਰੀ ਗਗਵੰਤ ਮਾਨ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਤਹਿਤ ਅਜਿਹੇ ਕਲੀਨਿਕਾਂ ਦਾ ਜਾਲ ਵਿਛਾਉਣ ਲਈ 25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਮੁਫਤ ਮੁਹੱਈਆ ਕਰਵਾਈਆਂ ਜਾ ਸਕਣ l ਇਹ ਕਲੀਨਿਕ 15 ਅਗਸਤ ਨੂੰ ਸ਼ੁਰੂ ਕੀਤੇ ਕਲੀਨਿਕ ਤੋਂ ਅਲੱਗ ਹਨ l ਸੂਬੇ ਵਿੱਚ ਕੁੱਲ 100 ਕਲੀਨਿਕਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ l ਅਜਿਹੇ ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ।

ਸਿਹਤ ਸੰਭਾਲ ਲਈ ਇੱਕ ਕ੍ਰਾਂਤੀਕਾਰੀ ਪਹਿਲਕਦਮੀ : ਮਾਨ

ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਕ੍ਰਾਂਤੀਕਾਰੀ ਪਹਿਲਕਦਮੀ ਸਾਬਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤ ਅਤੇ ਬੀਮਾਰੀਆਂ ਮੁਕਤ ਬਣਾਉਣ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਮਾਨ ਨੇ ਆਸ ਪ੍ਰਗਟਾਈ ਕਿ ਰਾਜ ਵਾਸੀਆਂ ਨੂੰ ਹੁਣ ਹਸਪਤਾਲਾਂ ਵਿੱਚ ਇਲਾਜ ਅਤੇ ਹੋਰ ਜਾਂਚ ਸਹੂਲਤਾਂ ਲਈ ਮੋਟੀ ਰਕਮ ਖਰਚ ਨਹੀਂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਜਾਂ ਆਨਲਾਈਨ ਬੁਕਿੰਗ ਕਰਵਾ ਕੇ ਇਨ੍ਹਾਂ ਮੈਡੀਕਲ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲਗਭਗ 100 ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਮੁਫਤ ਦਿੱਤੇ ਜਾਣਗੇ। ਇਨ੍ਹਾਂ ਕਲੀਨਿਕਾਂ ਰਾਹੀਂ 90 ਫੀਸਦੀ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ, ਜਿਸ ਨਾਲ ਹਸਪਤਾਲਾਂ ‘ਤੇ ਬੋਝ ਘਟੇਗਾ।

ਇਹ ਵੀ ਪੜ੍ਹੋ: ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਸਾਡੇ ਨਾਲ ਜੁੜੋ :  Twitter Facebook youtube

SHARE