ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਵਿਜੀਲੈਂਸ ਬਿਊਰੋ ਨੇ ਕੀਤੇ ਬਰਾਮਦ

0
175
30 lakh rupees kept hidden recovered, Out of 86 lakh rupees seized, 30 lakh rupees were recovered, Four days police remand
30 lakh rupees kept hidden recovered, Out of 86 lakh rupees seized, 30 lakh rupees were recovered, Four days police remand
  • ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਦੇ ਝਾਲਾਗੜ ਜਿਲੇ ਦੇ ਰਾਏਪੁਰ ਕਸਬੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ

 

ਚੰਡੀਗੜ, PUNJAB NEWS (30 lakh rupees kept hidden recovered) : ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਤੋਂ ਉਸਦੇ ਸਹੁਰੇ ਘਰ ਮੁਕਤਸਰ ਜਿਲੇ ਦੇ ਪਿੰਡ ਸੰਮੇ ਵਾਲੀ ਵਿਖੇ ਲੁਕਾ ਕੇ ਰੱਖੇ 30 ਲੱਖ ਰੁਪਏ ਬਰਾਮਦ ਕਰ ਲਏ ਹਨ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭਗੌੜੇ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਦੇ ਝਾਲਾਗੜ ਜਿਲੇ ਦੇ ਰਾਏਪੁਰ ਕਸਬੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਫਿਰੋਜ਼ਪੁਰ ਦੀ ਅਦਾਲਤ ਵੱਲੋਂ ਉਸ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦੇਣ ਪਿੱਛੋਂ ਵਿਜੀਲੈਂਸ ਬਿਊਰੋ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।

 

30 lakh rupees kept hidden recovered, Out of 86 lakh rupees seized, 30 lakh rupees were recovered, Four days police remand
30 lakh rupees kept hidden recovered, Out of 86 lakh rupees seized, 30 lakh rupees were recovered, Four days police remand

 

ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਭੰਵਰ ਲਾਲ ਵਾਸੀ ਪਰਿਕ ਬਾਸ, ਥਾਣਾ ਕਾਲੂ, ਬੀਕਾਨੇਰ, ਰਾਜਸਥਾਨ ਨੇ 20 ਜੁਲਾਈ 2022 ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਵਿਖੇ ਰਹਿੰਦੇ ਉਸਦੇ ਭਰਾ ਅਸ਼ੋਕ ਜੋਸ਼ੀ ਨੇ ਆਪਣੇ ਗੌਤਮ ਨਾਮਕ ਕਰਮਚਾਰੀ ਨੂੰ ਟੈਕਸੀ ਡਰਾਈਵਰ ਕਵਲਜੀਤ ਸਿੰਘ ਰਾਹੀਂ ਮੋਗਾ ਤੋਂ 86 ਲੱਖ ਰੁਪਏ ਦੀ ਅਦਾਇਗੀ ਲੈਣ ਭੇਜਿਆ ਸੀ। ਪਰ ਉਸ ਦਿਨ ਉਕਤ ਇੰਸਪੈਕਟਰ ਬਾਜਵਾ (348/ਫਿਰੋਜ਼ਪੁਰ) ਨੇ ਸਹਾਇਕ ਸਬ-ਇੰਸਪੈਕਟਰ ਅੰਗਰੇਜ਼ ਸਿੰਘ (145/ਫਿਰੋਜ਼ਪੁਰ) ਅਤੇ ਰਾਜਪਾਲ ਸਿੰਘ (1235/ਫਿਰੋਜ਼ਪੁਰ) ਅਤੇ ਹੌਲਦਾਰ ਜੋਗਿੰਦਰ ਸਿੰਘ (145/ਫਿਰੋਜ਼ਪੁਰ) ਨਾਲ ਹਮ ਸਲਾਹ ਹੋ ਕੇ ਉਕਤ ਟੈਕਸੀ ਨੂੰ ਰੋਕ ਕੇ ਉਸ ਦੇ ਭਰਾ ਦੇ ਕਰਮਚਾਰੀ ਅਤੇ ਟੈਕਸੀ ਡਰਾਈਵਰ ਤੋਂ ਸਾਰੀ ਰਕਮ ਯਾਨੀ 86 ਲੱਖ ਰੁਪਏ ਜ਼ਬਤ ਕਰ ਲਏ।

 

 

ਉਨਾਂ ਦੱਸਿਆ ਕਿ ਉਕਤ ਰਕਮ ਦੀ ਦੁਰਵਰਤੋਂ ਕਰਨ ਲਈ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਕਰਮਚਾਰੀ ਗੌਤਮ ਅਤੇ ਟੈਕਸੀ ਡਰਾਈਵਰ ਪਾਸੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਦਿਖਾਉਂਦੇ ਹੋਏ ਥਾਣਾ ਫਿਰੋਜਪੁਰ ਛਾਉਣੀ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਝੂਠਾ ਕੇਸ ਦਰਜ ਕਰ ਦਿੱਤਾ। ਉਨਾਂ ਦੱਸਿਆ ਕਿ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਉਪਰੋਕਤ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ ਵੱਖਰਾ ਕੇਸ ਦਰਜ ਕਰਕੇ ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਰਾਜਪਾਲ ਸਿੰਘ ਅਤੇ ਹੌਲਦਾਰ ਜੋਗਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜੋ ਕਿ ਹੁਣ ਜੇਲ ’ਚ ਬੰਦ ਹਨ।

 

 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਪਿੱਛੋਂ ਇਹ ਕੇਸ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਅਤੇ ਭਗੌੜੇ ਦੋਸ਼ੀ ਇੰਸਪੈਕਟਰ ਬਾਜਵਾ ਨੂੰ ਗ੍ਰਿਫਤਾਰ ਕਰ ਲਿਆ ਜੋ ਹੁਣ ਪੁਲਿਸ ਰਿਮਾਂਡ ’ਤੇ ਵਿਜੀਲੈਂਸ ਦੀ ਗ੍ਰਿਫਤ ਵਿੱਚ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 

 

ਇਹ ਵੀ ਪੜ੍ਹੋ: ਲੁਧਿਆਣਾ ਇਨਡੋਰ ਸਟੈਡੀਅਮ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਕਰਨ ਦੀ ਮੰਗ

ਇਹ ਵੀ ਪੜ੍ਹੋ: ਖੇਡ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

ਸਾਡੇ ਨਾਲ ਜੁੜੋ :  Twitter Facebook youtube

SHARE