42nd State Championship 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੇ ਭਾਗ ਲਿਆ

0
216
42nd State Championship

42nd State Championship

ਇੰਡੀਆ ਨਿਊਜ਼, ਅੰਮ੍ਰਿਤਸਰ :

42nd State Championship ਮਾਸਟਰ ਐਥਲੀਟ ਫੈਡਰੇਸ਼ਨ ਆਫ ਇੰਡੀਆ ਵੱਲੋਂ ਅੰਮ੍ਰਿਤਸਰ ਵਿਖੇ 42ਵੀਂ ਸਟੇਟ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐਥਲੀਟ ਅਤੇ ਐਥਲੈਟਿਕਸ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸੰਦੀਪ ਸਰੀਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਦੌਰਾਨ ਮੁੱਖ ਮਹਿਮਾਨ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਸੰਦੀਪ ਸਰੀਨ ਨੂੰ ਫੈਡਰੇਸ਼ਨ ਪ੍ਰਧਾਨ ਲੋਧੀਨੰਗਲ, ਸਕੱਤਰ ਕਾਬੁਲ ਸਿੰਘ ਲਾਲੀ, ਕੋਚ ਭਗਵਾਨਦਾਸ ਅਤੇ ਸੁਧੀਰ ਸ਼ਰਮਾ ਆਦਿ ਨੇ ਸਨਮਾਨਿਤ ਕੀਤਾ ਅਤੇ ਮੁੱਖ ਮਹਿਮਾਨਾਂ ਨੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।

ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਸੰਦੀਪ ਸਰੀਨ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ, ਤਾਂ ਜੋ ਸਾਡੇ ਬੱਚੇ ਅਤੇ ਨੌਜਵਾਨ ਖੇਡਾਂ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨੌਜਵਾਨਾਂ ਨੂੰ ਇਸ ਵੱਲ ਆਕਰਸ਼ਿਤ ਕਰਨਾ ਅਤੇ ਖੇਡਾਂ ਵੱਲ ਉਨ੍ਹਾਂ ਦੀ ਰੁਚੀ ਲਿਆਉਣਾ ਹੈ ਅਤੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ। 42nd State Championship

Also Read : ਮਲੇਰਕੋਟਲਾ ਨੂੰ ਤੀਜੀ ਮਹਿਲਾ ਪੁਲਿਸ ਕਪਤਾਨ ਮਿਲੀ

Connect With Us : Twitter Facebook youtube

SHARE