ਸੂਬੇ’ ਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

0
266
75 Aam Aadmi Clinic in Punjab
75 Aam Aadmi Clinic in Punjab
  • ਮੁੱਖ ਮੰਤਰੀ ਨੇ ਵੱਡੀ ਚੋਣ ਗਾਰੰਟੀ ਪੂਰੀ ਕੀਤੀ, ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕਿਆ

ਦਿਨੇਸ਼ ਮੌਦਗਿਲ, Ludhiana News (75 Aam Aadmi Clinic in Punjab) : ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਇਕ ਹੋਰ ਚੋਣ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤਾ। ਮੁੱਖ ਮੰਤਰੀ ਨੇ ਇਹ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਦੇ ਹੋਏ ਕਿਹਾ, “ਇਸ ਇਤਿਹਾਸਕ ਦਿਹਾੜੇ ਮੌਕੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਲੋਕਾਂ ਦੀ ਪਹੁੰਚ ਵਿਚ ਯਕੀਨੀ ਬਣਾਉਣ ਲਈ ਇਹ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਹਨ।”

ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ : ਮੁੱਖ ਮੰਤਰੀ

75 Aam Aadmi Clinic in Punjab

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਕਲੀਨਿਕ ਸੂਬਾ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮਬੀਬੀਐਸ ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ।

100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਮੁਫ਼ਤ ਦਿੱਤੇ ਜਾਣਗੇ

75 Aam Aadmi Clinic in Punjab

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ l ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ।

ਸਿਹਤ ਸੰਭਾਲ ਢਾਂਚੇ’ਚ ਪੂਰੀ ਤਰ੍ਹਾਂ ਸੁਧਾਰ ਹੋਵੇਗਾ

75 Aam Aadmi Clinic in Punjab

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਭਗਵੰਤ ਮਾਨ ਨੇ ਦੱਸਿਆ ਕਿ 2140 ਉਚ ਸਿੱਖਿਆ ਪ੍ਰਾਪਤ ਡਾਕਟਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਮਨਵਿੰਦਰ ਸਿੰਘ ਗਿਆਸਪੁਰਾ (ਸਾਰੇ ਵਿਧਾਇਕ), ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ) ਏ ਵੇਨੂੰ ਪ੍ਰਸਾਦ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਆਫ ਪੁਲਿਸ ਡਾ ਕੌਸਤੁਭ ਸ਼ਰਮਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਇਹ ਵੀ ਪੜ੍ਹੋ: ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤ ਰਹੀ : ਭਗਵੰਤ ਮਾਨ

ਸਾਡੇ ਨਾਲ ਜੁੜੋ :  Twitter Facebook youtube

SHARE