- 15 ਜੁਲਾਈ ਤੋਂ ਮੁਹਿੰਮ ਦਾ ਹੋਵੇਗਾ ਆਗਾਜ
ਦਿਨੇਸ਼ ਮੌਦਗਿਲ, Ludhiana News : ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰਪਾਲ ਕਲਸੀ ਨੇ ਦੱਸਿਆ ਕਿ 15 ਜੁਲਾਈ ਨੂੰ ਜਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ `ਤੇ 9000 ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਨੂੰ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਜਿਥੇ ਘੱਟ ਰਹੇ ਰੁੱਖਾਂ ਦੀ ਗਿਣਤੀ ਵਿੱਚ ਵਾਧਾ ਕਰਨਾ ਹੈ, ਇਸ ਦੇ ਨਾਲ ਹੀ ਸ਼ੁੱਧ ਅਤੇ ਸਾਫ ਵਾਤਾਵਰਣ ਮੁਹੱਈਆ ਕਰਵਾਉਣਾ ਹੈ।
ਯੋਜਨਾ ਨੂੰ ਕਾਮਯਾਬ ਬਣਾਉਣ ਲਈ ਕੀਤੀ ਮੀਟਿੰਗ
ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋ ਮੀਟਿੰਗ ਕੀਤੀ ਗਈ, ਜਿਸ ਵਿੱਚ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰ ਪਾਲ ਕਲਸੀ, ਵਧੀਕ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਅਮਰਿੰਦਰ ਸਿੰਘ ਚੌਹਾਨ, ਜਿਲ੍ਹਾ ਜੰਗਲਾਤ ਅਫਸਰ ਹਰਭਜਨ ਸਿੰਘ ਅਤੇ ਜਿਲ੍ਹਾ ਸਿਖਿਆ ਅਫਸਰ ਲੁਧਿਆਣਾ ਜਸਵਿੰਦਰ ਕੌਰ ਅਤੇ ਹੋਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਜਿਲ੍ਹਾ ਸਿਖਿਆ ਅਫਸਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਕੂਲਾਂ ਵਿੱਚ 10-10 ਫਲ੍ਹਾਂ ਦੇ ਬੂਟੇ ਲਗਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਨਰਿੰਦਰ ਪਾਲ ਕਲਸੀ ਨੇ ਦੱਸਿਆ ਕਿ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਜਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ, ਸਾਂਝੀਆਂ ਥਾਵਾਂ ਤੇ 9000 ਫਲ੍ਹਾਂ ਦੇ ਬੂਟੇ ਲਗਵਾਏ ਜਾਣਗੇ ਤਾਂ ਜੋ ਸਰਕਾਰ ਵੱਲੋਂ ਕੀਤੇ ਗਏ ਇਸ ਨਿਵੇਕਲੇ ਉਪਰਾਲੇ ਨੂੰ ਸਫਲ ਕੀਤਾ ਜਾ ਸਕੇ। ਇਸ ਮੌਕੇ ਡਾ. ਗੁਰਜੀਤ ਸਿੰਘ ਬੱਲ, ਸਹਾਇਕ ਡਾਇਰੈਕਟਰ ਬਾਗਬਾਨੀ, ਲੁਧਿਆਣਾ ਅਤੇ ਜਸਪ੍ਰੀਤ ਕੌਰ ਗਿੱਲ ਸਿੱਧੂ ਮੋਜੂਦ ਸਨ।
ਇਹ ਵੀ ਪੜ੍ਹੋ: ਫੋਰੈਂਸਿਕ ਰਿਪੋਰਟ ‘ ਚ ਹੋਇਆ ਖੁਲਾਸਾ, ਇਨ੍ਹਾਂ ਖ਼ਤਰਨਾਖ ਹਥਿਆਰਾਂ ਨਾਲ ਹੋਇਆ ਸੀ ਮੂਸੇਵਾਲਾ ਤੇ ਹਮਲਾ
ਇਹ ਵੀ ਪੜ੍ਹੋ: ਮੁੰਦਰਾ ਬੰਦਰਗਾਹ ਤੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ
ਸਾਡੇ ਨਾਲ ਜੁੜੋ : Twitter Facebook youtube