India News (ਇੰਡੀਆ ਨਿਊਜ਼), A Case Of Sexual Harassment, ਚੰਡੀਗੜ੍ਹ : ਖੰਨਾ ਦੇ ਨੇੜਲੇ ਪਿੰਡ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਜਿਨਸੀ ਸ਼ੋਸ਼ਣ ਤੋਂ ਦੁਖੀ ਹੋ ਕੇ ਇੱਕ 13 ਸਾਲਾ ਨਬਾਲਕ ਬੱਚੀ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਾਮਲੇ ਤੇ ਕਾਰਵਾਈ ਕਰਦੇ ਹੋਏ ਖੰਨਾ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਮ੍ਰਿਤਕ ਬੱਚੀ ਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ।
ਬੱਚੀ ਨੂੰ ਵੀਡੀਓ ਬਣਾ ਕੇ ਬਲੈਕਮੇਲ ਕੀਤੇ ਕੀਤਾ ਗਿਆ
ਜਾਣਕਾਰੀ ਦੇ ਅਨੁਸਾਰ ਮ੍ਰਿਤਕ ਬੱਚੀ ਦੀ ਮਾਂ ਲੋਕਾਂ ਦੇ ਘਰਾਂ ਵਿੱਚ ਕੰਮ ਕਰਕੇ ਗੁਜਾਰਾ ਚਲਾ ਰਹੀ ਸੀ।ਕੁਝ ਸਮੇਂ ਪਹਿਲਾਂ ਤੋਂ ਉਹ ਆਪਣੀ ਬੱਚੀ ਨੂੰ ਵੀ ਆਪਣੇ ਨਾਲ ਕੰਮ ਤੇ ਲੈ ਕੇ ਜਾਣ ਲੱਗ ਪਈ ਸੀ। ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਬੱਚੀ ਨੂੰ ਵੀਡੀਓ ਬਣਾ ਕੇ ਬਲੈਕਮੇਲ ਕੀਤੇ ਕੀਤਾ ਗਿਆ ਸੀ। ਜਿਸ ਤੋਂ ਦੁਖੀ ਹੋ ਕੇ ਬੱਚੀ ਨੇ ਇਹ ਵੱਡਾ ਕਦਮ ਚੁੱਕ ਲਿਆ। ਪੁਲਿਸ ਨੇ ਮਾਮਲੇ ਦੇ ਸੰਬੰਧ ਵਿੱਚ ਦੋਸ਼ੀ ਵਿਅਕਤੀ ਬਲਬੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਖੁਲਾਸਾ ਉਦੋਂ ਹੋਇਆ ਜਦੋਂ ਬੱਚੀ ਦਾ ਮੋਬਾਇਲ ਫੋਨ ਚੈੱਕ ਕੀਤਾ
ਮ੍ਰਿਤਕ ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਬਲਬੀਰ ਸਿੰਘ ਨੇ ਬੱਚੀ ਨਾਲ ਗਲਤ ਹਰਕਤ ਕੀਤੀ ਅਤੇ ਮੋਬਾਈਲ ਤੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕੀਤਾ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਬੱਚੀ ਦਾ ਮੋਬਾਇਲ ਫੋਨ ਚੈੱਕ ਕੀਤਾ ਗਿਆ। ਮੋਬਾਇਲ ਫੋਨ ਉੱਤੇ ਬਲਵੀਰ ਨੇ ਕੁਝ ਅਸ਼ਲੀਲ ਵੀਡੀਓ ਭੇਜੀਆਂ ਹੋਈਆਂ ਸਨ। ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਬਲਬੀਰ ਸਿੰਘ ਪਿੰਡ ਦਾ ਜਮੀਦਾਰ ਹੈ ਅਤੇ ਮਾਮਲੇ ਨੂੰ ਦਬਾਉਣ ਲਈ 7 ਲੱਖ ਰੁਪਏ ਦੇਣ ਦੀ ਕੋਸ਼ਿਸ਼ ਵੀ ਕੀਤੀ ਸੀ।
ਆਰੋਪੀ ਬਲਬੀਰ ਸਿੰਘ ਨੂੰ ਗਿਰਫਤਾਰ ਕਰ ਲਿਆ
ਮਾਮਲੇ ਦੇ ਸੰਬੰਧ ਵਿੱਚ ਡੀਐਸਪੀ ਤਰਲੋਚਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਰੋਪੀ ਬਲਬੀਰ ਸਿੰਘ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਮੋਬਾਇਲ ਫੋਨ ਨੂੰ ਜਬਤ ਕਰਕੇ ਜਾਂਚ ਲਈ ਸਾਈਬਰ ਸੈਲ ਵਿੱਚ ਭੇਜ ਦਿੱਤਾ ਗਿਆ ਹੈ। ਮਾਮਲੇ ਸੰਬੰਧੀ ਕਾਰਵਾਈ ਚੱਲ ਰਹੀ ਹੈ।