ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0
178
A case was registered under the Prevention of Corruption Act, Lineman Krishna Kumar, The Vigilance Bureau laid a trap
A case was registered under the Prevention of Corruption Act, Lineman Krishna Kumar, The Vigilance Bureau laid a trap
  • ਦੋਸ਼ੀਆਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ
ਚੰਡੀਗੜ੍ਹ, PUNJAB NEWS : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੀ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। 

A case was registered under the Prevention of Corruption Act, Lineman Krishna Kumar, The Vigilance Bureau laid a trap
A case was registered under the Prevention of Corruption Act, Lineman Krishna Kumar, The Vigilance Bureau laid a trap

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਾਈਨਮੈਨ ਨੂੰ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਕ੍ਰਿਸ਼ਨ ਕੁਮਾਰ ਉਸ ਦੇ ਨਾਭਾ ਰੋਡ, ਪਟਿਆਲਾ ਵਿਖੇ ਪਲਾਟ ਵਿੱਚ ਘਰੇਲੂ ਬਿਜਲੀ ਦਾ ਮੀਟਰ ਲਗਾਉਣ ਲਈ ਪਹਿਲਾਂ 3,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਵਜੋਂ 10,000 ਰੁਪਏ ਹੋਰ ਪੈਸੇ ਇਹ ਕਹਿਕੇ ਮੰਗ ਰਿਹਾ ਹੈ ਕਿ ਇਹ ਰਿਸ਼ਵਤ ਦੀ ਰਕਮ ਪੀ.ਐਸ.ਪੀ.ਸੀ.ਐਲ. ਕਲਿਆਣ ਵਿਖੇ ਤਾਇਨਾਤ ਐਸ.ਡੀ.ਓ ਅਤੇ ਦੋ ਜੇ.ਈਜ਼. ਨਾਲ ਵੰਡਣੀ ਹੈ।

ਦੋਸ਼ੀ ਲਾਈਨਮੈਨ ਨੂੰ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਉਪਰੋਕਤ ਸਾਰੇ ਦੋਸ਼ੀਆਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ: ਸਰਕਾਰ ਨੇ 5 ਮਹੀਨਿਆਂ ਦੌਰਾਨ ਇਤਿਹਾਸਕ ਫੈਸਲੇ ਲਏ : ਹਰਪਾਲ ਚੀਮਾ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਇਹ ਵੀ ਪੜ੍ਹੋ: 72,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ: ਡਾ. ਨਿੱਝਰ

ਸਾਡੇ ਨਾਲ ਜੁੜੋ :  Twitter Facebook youtube

SHARE