ਅੰਮ੍ਰਿਤਸਰ ਦੀ ਯਾਤਰਾ ਯਾਦਗਾਰੀ ਪਲ : ਚੀਫ ਜਸਟਿਸ A warm farewell to the Chief Justice of India from Amritsar Airport

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ।

0
212
A warm farewell to the Chief Justice of India from Amritsar Airport
ਅੰਮ੍ਰਿਤਸਰ ਵਿਖੇ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਚੀਫ ਜਸਟਿਸ ਆਫ ਇੰਡੀਆ ਐਨ ਵੀ ਰਮਨਾ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਅੰਮ੍ਰਿਤਸਰ ਦੀ ਯਾਤਰਾ ਯਾਦਗਾਰੀ ਪਲ : ਚੀਫ ਜਸਟਿਸ A warm farewell to the Chief Justice of India from Amritsar Airport

  • ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ
  • ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

ਇੰਡੀਆ ਨਿਊਜ਼ ਅੰਮ੍ਰਿਤਸਰ,

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ (Chief Justice of India N.V. Ramna), ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ।

ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ (Amritsar) ਯਾਤਰਾ ਦਾ ਅਨੁਭਵ ਲਿਆ। ਜਸਟਿਸ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ (Hospitality) ਦੀ ਸਰਾਹਨਾ ਕੀਤੀ।

ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਰਮਨਾ ਨਾਲ ਸਾਂਝੀਆਂ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

  ਕੈਪਸ਼ਨ: ਅੰਮ੍ਰਿਤਸਰ ਵਿਖੇ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਚੀਫ ਜਸਟਿਸ ਆਫ ਇੰਡੀਆ ਸ੍ਰੀ ਐਨ ਵੀ ਰਮਨਾ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। A warm farewell to the Chief Justice of India from Amritsar Airport

Also Read : ਸੰਵਿਧਾਨ ਨੂੰ ਬਚਾਉਣ ਦੀ ਲੋੜ : ਮਾਨ

Also Read : ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ Sandhwan arrives at the Indian Regional Commonwealth Parliamentary Conference

Connect With Us : Twitter Facebook youtube

SHARE