Aam Aadmi Clinic
ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕ ਤੋਂ ਲੋਕਾਂ ਸਹੂਲਤਾਂ ਦਾ ਲਾਭ
* ਹੁਣ ਤੱਕ ਲਗਭਗ 3 ਲੱਖ ਮਰੀਜ਼ਾਂ ਦਾ ਮੁਫਤ ਇਲਾਜ
* ਲਗਭਗ 36 ਹਜ਼ਾਰ ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਲੈ ਰਹੇ ਹਨ, ਜਿਸ ਤਹਿਤ ਹਰ ਤਰ੍ਹਾਂ ਦੀਆਂ ਦਵਾਈਆਂ ਅਤੇ ਟੈਸਟ ਮੁਫਤ ਕੀਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਏ.ਐਸ. ਜ਼ਿਲ੍ਹੇ ਦੇ 28 ਆਮ ਆਦਮੀ ਕਲੀਨਿਕ ਚੱਲ ਰਹੇ ਹਨ। Aam Aadmi Clinic
36 ਹਜ਼ਾਰ ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ
ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਲਗਭਗ 3 ਲੱਖ ਮਰੀਜ਼ਾਂ ਦਾ ਸਫਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਲਗਭਗ 36 ਹਜ਼ਾਰ ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਵੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਬੁਨਿਆਦੀ ਸਿਹਤ ਸਹੂਲਤਾਂ, ਚੈੱਕਅਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਘਰਾਂ ਦੇ ਨੇੜੇ ਚੈਕਅੱਪ ਅਤੇ ਦਵਾਈਆਂ ਦੀਆਂ ਮੁੱਢਲੀਆਂ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। Aam Aadmi Clinic
ਮੁਫ਼ਤ ਦਵਾਈਆਂ ਅਤੇ ਚੈਕਅੱਪ ਦੀ ਸਹੂਲਤ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੇ ਹਸਪਤਾਲਾਂ ਵਿੱਚ ਲੋਕਾਂ ਦੀਆਂ ਲੰਬੀਆਂ ਕਤਾਰਾਂ ਵਰਗੀਆਂ ਮੁਸ਼ਕਲਾਂ ਨੂੰ ਘਟਾ ਦਿੱਤਾ ਹੈ। ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀਜ਼ ਦਾ ਦਬਾਅ ਪਹਿਲਾਂ ਹੀ ਘਟ ਗਿਆ ਹੈ, ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਦਵਾਈਆਂ ਅਤੇ ਚੈਕਅੱਪ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵੀ ਹੁਣ ਓਪੀਡੀ ਦੇ ਬੋਝ ਤੋਂ ਕਾਫੀ ਹੱਦ ਤੱਕ ਮੁਕਤ ਹੋ ਰਹੇ ਹਨ ਅਤੇ ਮਾਹਿਰ ਡਾਕਟਰ ਅਤੇ ਮੈਡੀਕਲ ਸਟਾਫ਼ ਲਗਾਤਾਰ ਮਰੀਜ਼ਾਂ ਦਾ ਇਲਾਜ ਕਰ ਰਿਹਾ ਹੈ। Aam Aadmi Clinic