ਸ਼ਰਨਪਾਲ ਮੱਕੜ ਨੂੰ ਲੁਧਿਆਣਾ ਲੋਕ ਸਭਾ ਇੰਚਾਰਜ ਨਿਯੁਕਤ ਕੀਤਾ ਗਿਆ
ਦਿਨੇਸ਼ ਮੌਦਗਿਲ, Ludhiana News (AAP expanded the state organization) : ਪੰਜਾਬ ‘ਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਸੂਬਾ ਪੱਧਰ ‘ਤੇ ਆਪਣੇ ਸੰਗਠਨ ਦਾ ਵਿਸਥਾਰ ਕਰਕੇ ਅਹੁਦੇਦਾਰ ਨਿਯੁਕਤ ਕਰ ਦਿੱਤੇ ਹਨ। ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ, ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਸੰਦੀਪ ਪਾਠਕ ਨੇ ਇਹ ਨਿਯੁਕਤੀਆਂ ਕੀਤੀਆਂ ਹਨ।
ਲੁਧਿਆਣਾ ਲੋਕ ਸਭਾ ਇੰਚਾਰਜ ਅਮਨਦੀਪ ਸਿੰਘ ਮੋਹੀ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸ਼ਰਨਪਾਲ ਸਿੰਘ ਮੱਕੜ ਨੂੰ ਉਨ੍ਹਾਂ ਦੀ ਥਾਂ ‘ਤੇ ਲੁਧਿਆਣਾ ਦਾ ਪਾਰਟੀ ਦਾ ਲੋਕ ਸਭਾ ਇੰਚਾਰਜ ਬਣਾਇਆ ਗਿਆ ਹੈ।
ਇਨ੍ਹਾਂ ਨੂੰ ਵੀ ਮਿਲੀ ਜਿੰਮੇਦਾਰੀ
ਇਸ ਤੋਂ ਇਲਾਵਾ ਮਾਲਵਿੰਦਰ ਕੰਗ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਲੋਕ ਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਗੁਰਦੇਵ ਸਿੰਘ ਲੱਖਾ, ਡਾ. ਸੰਨੀ ਆਹਲੂਵਾਲੀਆ, ਸ਼ਮਿੰਦਰ ਖਿੰਡਾ, ਰਾਜਵਿੰਦਰ ਕੌਰ ਆਦਿ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਹੈ | ਇਸ ਤੋਂ ਇਲਾਵਾ ਨੀਲ ਗਰਗ, ਮੋਹਨ ਲਾਲ, ਹਰਚਰਨ ਸਿੰਘ ਸੰਧੂ, ਪ੍ਰਿੰਸੀਪਲ ਪ੍ਰੇਮ ਕੁਮਾਰ, ਕਰਤਾਰ ਪਹਿਲਵਾਨ, ਗੁਰਪਾਲ ਸਿੰਘ, ਸੰਦੀਪ ਆਦਿ ਨੂੰ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੀਮਾ ਸੋਢੀ, ਨਵਜੋਤ ਕੌਰ ਜੋਤੀ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਨੇ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਕਈ ਅਹੁਦੇਦਾਰ ਨਿਯੁਕਤ ਕੀਤੇ ਹਨ।
ਇਹ ਵੀ ਪੜੋ : ਅੰਮ੍ਰਿਤਸਰ ਪੁਲਿਸ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੇ ਲਿਆ ਲਾਰੇਂਸ ਦਾ ਰਿਮਾਂਡ
ਇਹ ਵੀ ਪੜੋ : ਸਿਮਰਜੀਤ ਬੈਂਸ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਭੇਜਿਆ
ਸਾਡੇ ਨਾਲ ਜੁੜੋ : Twitter Facebook youtube