ਏਸੀ ਗਲੋਬਲ ਸਕੂਲ ਵਿੱਚ ਬੱਚਿਆਂ ਨੇ 75ਵਾਂ ਸੁਤੰਤਰਤਾ ਦਿਵਸ ਮਨਾਇਆ AC Global School

0
568
AC Global School

AC Global School

ਏਸੀ ਗਲੋਬਲ ਸਕੂਲ ਵਿੱਚ ਬੱਚਿਆਂ ਨੇ 75ਵਾਂ ਸੁਤੰਤਰਤਾ ਦਿਵਸ ਮਨਾਇਆ

* ਅਜ਼ਾਦੀ ਅੰਮ੍ਰਿਤ ਮਹਾਂ ਉਤਸਵ ਦਿਆਂ ਡਾਇਰੈਕਟਰ ਵਲੋਂ ਸ਼ੁੱਭ ਕਾਮਨਾਵਾਂ
* ਸਕੂਲ ਵਿੱਚ ਕਵਿਜ਼ ਮੁਕਾਬਲੇ ਕਰਵਾਏ ਗਏ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਬਨੂੜ ਇਲਾਕੇ ਦੇ ਮੋਹਰੀ A.C Global School ਵਿੱਚ 75ਵਾਂ ਦੇਸ਼ ਅਜ਼ਾਦੀ ਅੰਮ੍ਰਿਤ ਮਹਾਂ ਉਤਸਵ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਆਜ਼ਾਦੀ ਦਿਵਸ ਮੌਕੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਕਿ ਸਾਨੂੰ ਦੇਸ਼ ਦੀ ਆਜ਼ਾਦੀ ਲਈ ਵੱਡੀ ਕੀਮਤ ਚੁਕਾਉਣੀ ਪਈ। ਸੈਂਕੜੇ ਬਲਿਦਾਨੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਸਕੂਲ ਦੇ ਮੈਦਾਨ ਵਿੱਚ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸਕੂਲ ਸਟਾਫ਼ ਅਤੇ ਬੱਚਿਆਂ ਨੇ ਸਲਾਮੀ ਦਿੱਤੀ। AC Global School

ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ

AC Global School

ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਤ ਅਲਗ- ਅਲਗ ਲੜੀ ਵਿੱਚ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਵਿੱਚ ਕਵਿਜ਼ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ। ਸਕੂਲ ਦੇ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। AC Global School

ਡਾਇਰੈਕਟਰ ਵਲੋਂ ਸ਼ੁੱਭ ਕਾਮਨਾਵਾਂ

AC Global School

ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਡਾਇਰੈਕਟਰ ਸੋਰਵ ਅਗਨੀਹੋਤਰੀ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। AC Global School

Also Read :ਗੋਬਿੰਦ ਸਾਗਰ ਝੀਲ ਹਾਦਸਾ: SMS Sandhu ਪੀੜਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ Gobind Sagar Lake Accident

Connect With Us : Twitter Facebook

 

SHARE