CBSE 10ਵੀਂ ਦਾ ਨਤੀਜਾ: AC ਗਲੋਬਲ ਸਕੂਲ ਦਾ ਨਤੀਜਾ 100% ਰਿਹਾ AC Global School

0
117

AC Global School

CBSE 10ਵੀਂ ਦਾ ਨਤੀਜਾ: AC ਗਲੋਬਲ ਸਕੂਲ ਦਾ ਨਤੀਜਾ 100% ਰਿਹਾ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਹਮੇਸ਼ਾ ਦੀ ਤਰ੍ਹਾਂ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਹਿਣ ਵਾਲੇ ਬਨੂੜ ਇਲਾਕੇ ਦੇ ਏ.ਸੀ ਗਲੋਬਲ ਸਕੂਲ ਦਾ ਨਤੀਜਾ ਇਸ ਵਾਰ ਵੀ 100 ਫੀਸਦੀ ਰਿਹਾ। ਸੀਬੀਐਸਈ ਵੱਲੋਂ ਬੀਤੇ ਦਿਨ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।

ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸੀਬੀਐਸਈ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

84 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ

AC Global School

ਸਕੂਲ ਦੇ ਪਿ੍ੰਸੀਪਲ ਜਤਿੰਦਰ ਸਿੰਘ ਨੇ ਦੱਸਿਆ ਕਿ ਅਨਮੋਲ ਪ੍ਰੀਤ ਸਿੰਘ ਨੇ 84 ਫ਼ੀਸਦੀ ਅੰਕ ਲੈ ਕੇ ਪਹਿਲਾ, ਹਰਮਨਦੀਪ ਸਿੰਘ ਨੇ 83 ਫ਼ੀਸਦੀ ਅੰਕ ਲੈ ਕੇ ਦੂਸਰਾ, ਆਦਰਸ਼ ਦੂਬੇ ਨੇ 81.6 ਫ਼ੀਸਦੀ ਅੰਕ ਲੈ ਕੇ ਤੀਸਰਾ, ਰਜਤ ਸ਼ਰਮਾ ਨੇ 80.2 ਫ਼ੀਸਦੀ ਅੰਕ ਲੈ ਕੇ ਚੌਥਾ ਅਤੇ ਲਕਸ਼ ਜੋਸ਼ੀ ਨੇ 79.8 ਫ਼ੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਹਾਸਲ ਕੀਤਾ ਹੈ| AC Global School

ਉੱਜਵਲ ਭਵਿੱਖ ਦੀ ਕਾਮਨਾ

AC Global School

AC ਗਲੋਬਲ ਸਕੂਲ ਦੇ ਡਾਇਰੈਕਟਰ ਸੌਰਭ ਅਗਨੀਹੋਤਰੀ ਨੇ ਸਕੂਲ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਮੈਨੇਜਮੈਂਟ ਵਿਦਿਆਰਥੀਆਂ ਦੀ ਬੇਹਤਰੀ ਦੇ ਉਦੇਸ਼ ਦੀ ਪੂਰਤੀ ਲਈ ਦਿਨ ਰਾਤ ਮਿਹਨਤ ਕਰੇਗੀ। AC Global School

Also Read :ਏਡੀਸੀ ਵੱਲੋਂ ਬਨੂੜ ਤਹਿਸੀਲ ਦਫ਼ਤਰ ਦਾ ਅਚਨਚੇਤ ਨਿਰੀਖਣ Unexpected inspection by ADC

Also Read :ਜਨਤਕ ਜਾਇਦਾਦ ‘ਤੇ ਕਬਜ਼ਾ ਕਰਨ ਦੀ ਕਾਰਵਾਈ ਦਾ ਵਿਰੋਧ Resisting Possession

Connect With Us : Twitter Facebook

 

SHARE