India News (ਇੰਡੀਆ ਨਿਊਜ਼), AC Global School, ਚੰਡੀਗੜ੍ਹ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਰਹਿਣ ਵਾਲੇ ਬਨੂੜ ਦੇ ਏ.ਸੀ. ਗਲੋਬਲ ਸਕੂਲ ਦੇ ਬੱਚਿਆਂ ਨੇ 75 ਵਿੱਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ। ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਤ ਗੀਤ, ਸੰਗੀਤ ਅਤੇ ਨਾਟਕ ਰਾਹੀਂ ਲੋਕਾਂ ਨੂੰ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ।
ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਸੈਣੀ ਨੇ ਨਿਭਾਈ। ਇਸ ਤੋਂ ਇਲਾਵਾ ਇੱਕ ਕਵਿਜ਼ ਪ੍ਰਤਿਯੋਗਤਾ ਵੀ ਰੱਖੀ ਗਈ ਜਿਸ ਵਿੱਚ ਸਾਰੇ ਬੱਚਿਆਂ ਨੇ ਭਾਗ ਲਿਆ। ਇਸ ਪ੍ਰਤੀਯੋਗਤਾ ਦੇ ਵਿੱਚ ਜੇਤੂ ਟੀਮ ਨੂੰ ਸਕੂਲ ਦੇ ਪ੍ਰਿੰਸੀਪਲ ਵੱਲੋਂ ਇਨਾਮ ਵੀ ਦਿੱਤਾ ਗਿਆ। ਇਸ ਮੌਕੇ ਉੱਤੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸੈਣੀ ਨੇ ਬੱਚਿਆਂ ਨੂੰ ਇਸ ਦਿਹਾੜੇ ਉੱਪਰ ਵਧਾਈ ਦਿੱਤੀ।
ਬੱਚਿਆਂ ਨੂੰ ਦੇਸ਼ ਪ੍ਰਤੀ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ
ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਅੱਜ ਦੇਸ਼ ਆਜ਼ਾਦੀ ਮਿਲਣ ਤੋਂ ਬਾਅਦ 75ਵਾਂ ਗਣਤੰਤਰ ਦਿਵਸ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾ ਰਿਹਾ ਹੈ। ਸਾਨੂੰ ਆਪਣੇ ਬੱਚਿਆਂ ਨੂੰ ਦੇਸ਼ ਪ੍ਰਤੀ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਸਾਡੇ ਬੱਚੇ ਦੇਸ਼ ਦੇ ਹਿੱਤ ਵਿੱਚ ਕੰਮ ਕਰਨ ਅਤੇ ਪੂਰੀ ਦੁਨੀਆ ਵਿੱਚ ਭਾਰਤ ਦਾ ਝੰਡਾ ਲਹਿਰਾ ਕੇ ਦੇਸ਼ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਸਕੂਲੀ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ। ਸਕੂਲ ਦੇ ਡਾਇਰੈਕਟਰ ਸੌਰਵ ਅਗਨੀਹੋਤਰੀ ਨੇ ਕਿਹਾ ਕਿ ਦੇਸ਼ ਭਗਤੀ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਾਉਣਾ ਚਾਹੀਦਾ ਹੈ।