ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਖਾਈ ‘ਚ ਡਿੱਗੀ ਕਰੂਜ਼ਰ, 7 ਲੋਕਾਂ ਦੀ ਮੌਤ

0
104
Accident In Jammu

Accident In Jammu : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਪਾਕਲ ਦੁਲ ਪ੍ਰੋਜੈਕਟ ਦੀ ਕਰੂਜ਼ਰ ਗੱਡੀ ਦੇ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ।

ਅਧਿਕਾਰੀਆਂ ਮੁਤਾਬਕ ਇਹ ਘਟਨਾ ਡਾਂਗਦੁਰੂ ਡੈਮ ਸਾਈਟ ‘ਤੇ ਵਾਪਰੀ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਡਾਕਟਰ ਦੇਵਾਂਸ਼ ਯਾਦਵ ਨੇ ਦੱਸਿਆ ਕਿ ਸੱਤ ਲੋਕਾਂ ਦੀ ਮੌਤ ਹੋ ਗਈ, ਇਕ ਗੰਭੀਰ ਰੂਪ ਨਾਲ ਜ਼ਖਮੀ ਹੈ। ਜ਼ਖਮੀਆਂ ਨੂੰ ਕਿਸ਼ਤਵਾੜ ਜ਼ਿਲਾ ਹਸਪਤਾਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਹਰ ਸੰਭਵ ਮਦਦ ਕੀਤੀ ਜਾਵੇਗੀ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਡਾ: ਜਤਿੰਦਰ ਸਿੰਘ ਨੇ ਸੜਕ ਹਾਦਸੇ ਬਾਰੇ ਡੀਸੀ ਯਾਦਵ ਨਾਲ ਗੱਲ ਕੀਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ 7 ਲੋਕਾਂ ਦੀ ਮੌਤ ਹੋ ਗਈ, 1 ਗੰਭੀਰ ਜ਼ਖਮੀ ਹੈ। ਜ਼ਖ਼ਮੀਆਂ ਨੂੰ ਲੋੜ ਅਨੁਸਾਰ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਜਾਂ ਜੀਐਮਸੀ ਡੋਡਾ ਵਿੱਚ ਭੇਜਿਆ ਜਾ ਰਿਹਾ ਹੈ। ਹਰ ਸੰਭਵ ਮਦਦ ਦਿੱਤੀ ਜਾਵੇਗੀ।

Also Read : Ludhiana Triple Murder News : ਰਿਟਾਇਰਡ ASI, ਪਤਨੀ ਤੇ ਬੇਟੇ ਦਾ ਬੇਰਹਿਮੀ ਨਾਲ ਕਤਲ, ਬੰਗਲਾ ਗੈਂਗ ‘ਤੇ ਸ਼ੱਕ

Also Read : ਸੀ.ਐਮ ਮਾਨ ਨੇ ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਇਹ ਗੰਭੀਰ ਦੋਸ਼ ਲਗਾਏ

Connect With Us : Twitter Facebook

SHARE