Accident In Khanna : ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾ ਗਈ

0
109
Accident In Khanna

Accident In Khanna : ਖੰਨਾ ‘ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਬੁੱਧਵਾਰ ਸਵੇਰੇ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਸੜਕ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਬੱਸ ‘ਚ ਸਵਾਰ ਕਈ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਬੱਸ ਪੱਟੀ ਡਿਪੂ ਯਮੁਨਾਨਗਰ ਤੋਂ ਅੰਮ੍ਰਿਤਸਰ ਜਾ ਰਹੀ ਸੀ।

ਜਦੋਂ ਇਹ ਬੱਸ ਦੋਰਾਹਾ ਕੋਲ ਪੁੱਜੀ ਤਾਂ ਅਚਾਨਕ ਸੜਕ ‘ਤੇ ਖੜ੍ਹੇ ਟਰੱਕ ਦੇ ਪਿੱਛੇ ਜਾ ਵੱਜੀ। ਬੱਸ ਦੇ ਪਿੱਛੇ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 15 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਸਵਾਰੀਆਂ ਮੁਤਾਬਕ ਬੱਸ ਦਾ ਡਰਾਈਵਰ ਤੇਜ਼ ਰਫਤਾਰ ‘ਤੇ ਸੀ। ਡਰਾਈਵਰ ਨੇ ਦੱਸਿਆ ਕਿ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਉਹ ਬੱਸ ਨੂੰ ਟਰੱਕ ਨਾਲ ਟਕਰਾਉਣ ਤੋਂ ਨਹੀਂ ਬਚਾ ਸਕਿਆ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲ ਖੰਨਾ ਦੇ ਡਾਕਟਰ ਨਵਦੀਪ ਜੱਸਲ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ‘ਚ 7 ਜ਼ਖਮੀਆਂ ਨੂੰ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

Also Read : ਚੋਣ ਪ੍ਰਚਾਰ ਦੇ ਆਖਰੀ ਦਿਨ ਕਾਂਗਰਸ ਆਪਣੇ ਹੀ ਗੜ੍ਹ ‘ਚ ਪਛੜ ਗਈ

Also Read : ਜਲੰਧਰ ਲੋਕ ਸਭਾ ਉਪ ਚੋਣ : ਸਵੇਰੇ 9 ਵਜੇ ਤੱਕ 5.21 ਫੀਸਦੀ ਵੋਟਿੰਗ

Also Read : ਲੁਧਿਆਣਾ ‘ਚ ਕੱਪੜਾ ਵਪਾਰੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ CCTV ‘ਚ ਕੈਦ

Connect With Us : Twitter Facebook

SHARE