ਕਾਰ ਤੇ ਟਰਾਲੀ ਦੀ ਜ਼ਬਰਦਸਤ ਟੱਕਰ, ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

0
120
Accident In Punjab

Accident In Punjab : ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ‘ਤੇ ਪਿੰਡ ਮਿਰਜ਼ਾਪੁਰ ਨੇੜੇ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ‘ਚ ਕਾਰ ਅਤੇ ਟਰਾਲੀ ਦੀ ਟੱਕਰ ਕਾਰਨ 3 ਨੌਜਵਾਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਪਹੁੰਚਦਿਆਂ ਹੀ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਕੌਸ਼ਲ ਪੁੱਤਰ ਸੁਰਿੰਦਰਾ ਵਾਸੀ ਪਠਾਨਕੋਟ ਵਜੋਂ ਹੋਈ ਹੈ।

ਜਦਕਿ 2 ਹੋਰ ਜ਼ਖਮੀਆਂ ਦੀ ਪਛਾਣ ਪਠਾਨਕੋਟ ਵਾਸੀ ਵਰਿੰਦਰਾ ਅਤੇ ਨੀਰਜ ਸੈਣੀ ਵਾਸੀ ਦੀਨਾਨਗਰ ਵਜੋਂ ਹੋਈ ਹੈ। ਟਰਾਲੀ ਚਾਲਕ ਦੀ ਪਛਾਣ ਸ਼ਾਂਤ ਪੁੱਤਰ ਨੰਦ ਕਿਸ਼ੋਰ ਵਾਸੀ ਰਾਜਪੁਰ ਛੱਤੀਸਗੜ੍ਹ ਵਜੋਂ ਹੋਈ ਹੈ।

ਇਸ ਸਬੰਧੀ ਥਾਣਾ ਇੰਚਾਰਜ ਅਨਿਲ ਪਵਾਰ ਨੇ ਦੱਸਿਆ ਕਿ ਟਰਾਲੀ ਸ੍ਰੀਨਗਰ ਤੋਂ ਜਲੰਧਰ ਜਾ ਰਹੀ ਸੀ ਤਾਂ ਪਿੱਛੇ ਤੋਂ ਆ ਰਹੀ ਇੱਕ ਕਾਰ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Also Read : ਪੰਜਾਬ ‘ਚ 15 ਪਰਿਵਾਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ

Also Read : ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਹਾਈਕੋਰਟ ‘ਚ ਪੇਸ਼ ਕੀਤੀ ਰਿਪੋਰਟ

Also Read : CM ਭਗਵੰਤ ਮਾਨ ਨੇ ਦੀਏ ਨਿਯੁਕਤੀ ਪੱਤਰ, 144 ਨੌਜਵਾਨ ਯੋਗਤਾ ਦੇ ਆਧਾਰ ‘ਤੇ ਪੰਜਾਬ ਪੁਲਿਸ ਦਾ ਹਿੱਸਾ ਬਣੇ

Connect With Us : Twitter Facebook

SHARE