ਗੰਨੇ ਦਾ ਜੂਸ ਪੀ ਰਹੀ ਔਰਤ ਨੂੰ ਬੇਕਾਬੂ ਕਾਰ ਨੇ ਟੱਕਰ ਮਾਰ ਦਿੱਤੀ, ਮੌਤ

0
101
Accident In Raikot Today

Accident In Raikot Today : ਸਥਾਨਕ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੇੜੇ ਵਾਪਰੇ ਹਾਦਸੇ ਵਿੱਚ ਇੱਕ ਪ੍ਰਵਾਸੀ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੜਕ ਕਿਨਾਰੇ ਗੰਨੇ ਦਾ ਰਸ ਪੀ ਰਹੀ ਪ੍ਰਵਾਸੀ ਔਰਤ ਭਰਤ ਰਾਮ ਨੂੰ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਹਾਦਸੇ ‘ਚ ਮ੍ਰਿਤਕ ਔਰਤ ਦਾ ਲੜਕਾ ਇੰਦਰਪਾਲ ਵਾਲ-ਵਾਲ ਬਚ ਗਿਆ। ਚਸ਼ਮਦੀਦਾਂ ਅਨੁਸਾਰ ਗੁਰਦੁਆਰਾ ਟਾਹਲੀਆਣਾ ਸਾਹਿਬ ਤੋਂ ਪਿੰਡ ਰਾਏਕੋਟ-ਬੁਰਜ ਹਰੀ ਸਿੰਘ ਲਿੰਕ ਸੜਕ ਵੱਲ ਨੂੰ ਜਾ ਰਹੀ ਇੱਕ ਆਲਟੋ ਕਾਰ ਅਚਾਨਕ ਕਾਬੂ ਤੋਂ ਬਾਹਰ ਹੋ ਗਈ ਅਤੇ ਔਰਤ ਨਾਲ ਜਾ ਟਕਰਾਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸ.ਐੱਚ.ਓ. ਸਿਟੀ ਦਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Also Read : ਲੁਧਿਆਣਾ ਵਿੱਚ ਟ੍ਰੈਫਿਕ ਪੁਲੀਸ ਕਰਮਚਾਰੀ ਦੀ ਬਦਤਮੀਜ਼ੀ, ਲੋਕਾਂ ਨਾਲ ਕੀਤੀ ਗਾਲੀਗਲੋਚ

Also Read : ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਦਾ ਐਲਾਨ, ਉਸ ਨੂੰ ਅਹਿਮ ਜ਼ਿੰਮੇਵਾਰੀ ਮਿਲੀ

Also Read : ਲੁਧਿਆਣਾ 7 ਕਰੋੜ ਦੀ ਲੁੱਟ ਦੇ ਮਾਮਲੇ ‘ਚ 3 ਸ਼ੱਕੀ ਹਿਰਾਸਤ ‘ਚ

Connect With Us : Twitter Facebook
SHARE