ਭਿ੍ਰਸ਼ਟਾਚਾਰ ਖਿਲਾਫ ਸੂਬਾ ਸਰਕਾਰ ਦੀ ਵੱਡੀ ਕਾਰਵਾਈ

0
190
Action against corruption in Punjab
Action against corruption in Punjab
  • ਭਿ੍ਰਸ਼ਟਾਚਾਰ ਦੇ ਆਰੋਪ ਵਿੱਚ ਹੁਣ ਤੱਕ 210 ਤੋਂ ਵੱਧ ਵਿਅਕਤੀ ਗਿ੍ਰਫਤਾਰ
  • ਗਿ੍ਰਫ਼ਤਾਰ ਲੋਕਾਂ ‘ਚ 25 ਗਜਟਿਡ ਅਫਸਰਾਂ ਸਮੇਤ 135 ਸਰਕਾਰੀ ਅਧਿਕਾਰੀ ਸ਼ਾਮਿਲ
ਇੰਡੀਆ ਨਿਊਜ਼, ਚੰਡੀਗੜ (Action against corruption in Punjab) : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੱਤਾ ਵਿੱਚ ਆਉਣ ਦੇ ਪੰਜ ਮਹੀਨਿਆਂ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਭਿ੍ਰਸ਼ਟਾਚਾਰ ਵਿਰੁੱਧ ਲੜਾਈ ਨੂੰ ਬੇਮਿਸਾਲ ਸਫਲਤਾ ਮਿਲੀ ਹੈ। ਇੱਕ ਅਧਿਕਾਰੀ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਵਿਜੀਲੈਂਸ ਬਿਊਰੋ ਨੇ 25 ਗਜਟਿਡ ਅਫਸਰਾਂ ਸਮੇਤ 135 ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਪ੍ਰਾਪਤ ਕਰਨ ਦੇ ਦੋਸ਼ਾਂ ਵਿੱਚ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਗਏ ਲੋਕਾਂ ਵਿੱਚ ‘ਆਪ’ ਦੀ ਮੌਜੂਦਾ ਸਰਕਾਰ ਦੇ ਮੰਤਰੀ ਅਤੇ ਪਿਛਲੀ ਕਾਂਗਰਸ ਸਰਕਾਰ ਦੇ ਪ੍ਰਮੁੱਖ ਮੰਤਰੀ ਸਮੇਤ ਇੱਕ  ਅਧਿਕਾਰੀ, ਇੱਕ  ਅਧਿਕਾਰੀ ਅਤੇ 50 ਤੋਂ ਵੱਧ ਪੁਲਿਸ ਕਰਮੀ ਸ਼ਾਮਿਲ ਹਨ।

ਜੁਲਾਈ ਵਿੱਚ ਇੰਨੇ ਅਧਿਕਾਰੀਆਂ ਨੂੰ ਕੀਤਾ ਗਿਰਫ਼ਤਾਰ

ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਤੇਜ਼ੀ ਨਾਲ ਕੰਮ ਕਰਦਿਆਂ ਸਿਰਫ਼ ਜੁਲਾਈ ਵਿੱਚ ਅੱਠ ਸਰਕਾਰੀ ਮੁਲਾਜਮਾਂ ਨੂੰ ਪੰਜ ਵੱਖ-ਵੱਖ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ ਗਿ੍ਰਫਤਾਰ ਕੀਤਾ ਗਿਆ, ਜਿਨਾਂ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਦੋ ਮੁਲਾਜਮ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਤਿੰਨ ਮੁਲਾਜਮ ਸਾਮਲ ਹਨ। ਬਿਊਰੋ ਨੇ 14 ਅਪਰਾਧਿਕ ਮਾਮਲੇ ਦਰਜ ਕੀਤੇ ਸਨ ਜਿਨਾਂ ਵਿਚ 20 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨਾਂ ਅਪਰਾਧਿਕ ਮਾਮਲਿਆਂ ਵਿੱਚ, ਚਾਰ ਪੁਲਿਸ ਮੁਲਾਜਮਾਂ, ਦੋ ਮਾਲ (ਰੈਵਨਿਊ) ਅਧਿਕਾਰੀਆਂ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਮੇਤ ਛੇ ਕਰਮਚਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਨੇ ਅਗਲੇਰੀ ਜਾਂਚ ਲਈ ਕੇਸ ਦਰਜ ਕੀਤਾ ਹੈ। ਸੁਬਰਾਮਨੀਅਮ ਨੂੰ ਮੁੱਖ ਦੋਸ਼ੀ ਵੱਜੋਂ ਨਾਮਜ਼ਦ ਕੀਤਾ ਗਿਆ, ਜਿਸ ਦੀ ਨਿਗਰਾਨੀ ਹੇਠ ਇਹ ਘੁਟਾਲਾ ਹੋਇਆ।
ਵਿਜੀਲੈਂਸ ਬਿਊਰੋ ਨੇ 80 ਦੇ ਕਰੀਬ ਆਮ ਵਿਅਕਤੀਆਂ ਨੂੰ ਵੀ ਭਿ੍ਰਸ਼ਟਾਚਾਰ ਦੇ ਦੋਸ਼ਾਂ ‘ਚ ਕਾਬੂ ਕੀਤਾ ਹੈ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਸੱਤ ਮਾਮਲਿਆਂ ਵਿੱਚ ਵੱਖ-ਵੱਖ ਅਦਾਲਤਾਂ ਵੱਲੋਂ ਠਹਿਰਾਏ ਦੋਸ਼ੀਆਂ ਵਿੱਚ ਅੱਠ ਸਰਕਾਰੀ ਅਧਿਕਾਰੀ ਅਤੇ ਇੱਕ ਆਮ ਵਿਅਕਤੀ ਸ਼ਾਮਿਲ ਸੀ। ਵਾਹਨਾਂ ਦੇ ਫਰਜੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਘੁਟਾਲੇ ‘ਚ ਸੁੱਕਰਵਾਰ ਨੂੰ ਸਾਬਕਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸੂ ਖਿਲਾਫ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਹੋਰ ਅਧਿਕਾਰੀ ਵੀ ਜਾਂਚ ਦੇ ਘੇਰੇ ਵਿੱਚ ਹਨ।
SHARE