Action against Drug Smugglers 250 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

0
278
Action against Drug Smugglers
Action against Drug Smugglers
ਇੰਡੀਆ ਨਿਊਜ਼, ਚੰਡੀਗੜ੍ਹ:
Action against Drug Smugglers ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਅਤੇ ਵੰਡ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਗੁਆਂਢੀ ਸੂਬਿਆਂ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਇੰਟ ਆਬਕਾਰੀ ਕਮਿਸ਼ਨਰ, ਪੰਜਾਬ ਨਰੇਸ਼ ਦੂਬੇ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਰਜਤ ਅਗਰਵਾਲ ਦੇ ਮਾਰਗਦਰਸ਼ਨ ਅਤੇ ਜਾਇੰਟ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਅਤੇ ਰਾਜਪਾਲ ਸਿੰਘ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਰੇਂਜ ਅਤੇ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਰੂਪਨਗਰ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਸ਼ਰਾਬ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ‘ਤੇ ਸ਼ਿਕੰਜਾ ਕੱਸਿਆ ਹੈ।

ਸ਼ਰਾਬ ਦੀ ਚੰਡੀਗੜ ਵਿਖੇ ਵਿਕਰੀ ਕੀਤੀ ਜਾਣੀ ਸੀ (Action against Drug Smugglers)

ਆਬਕਾਰੀ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ, ਰੋਪੜ ਆਬਕਾਰੀ ਸਟਾਫ਼ ਅਤੇ ਜ਼ਿਲ੍ਹਾ ਪੁਲਿਸ ਰੂਪਨਗਰ ਦੇ ਸਹਿਯੋਗ ਨਾਲ ਗੁਆਂਢੀ ਸੂਬਿਆਂ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਇੱਕ ਟਰੱਕ ਨੰ. ਪੀਬੀ 30 ਕੇ 2561 ਨੂੰ ਜਿਲਾ ਰੂਪਨਗਰ ਦੇ ਮੋਰਿੰਡਾ ਵਿਖੇ ਕਾਬੂ ਕੀਤਾ ਗਿਆ  ਜੋ 250 ਪੇਟੀਆਂ (3000 ਬੋਤਲਾਂ) 999 ਮਾਰਕਾ ਦੀ ਨਜਾਇਜ਼ ਸ਼ਰਾਬ ਲੈ ਜਾ ਰਿਹਾ ਸੀ ਜਿਸ ਦੀ ਚੰਡੀਗੜ ਵਿਖੇ ਵਿਕਰੀ ਕੀਤੀ ਜਾਣੀ ਸੀ।
SHARE