Action Against Overloaded
ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋ ਅਚਨਚੇਤ ਚੈਕਿੰਗ
* ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
* ਸਕੂਲ ਬੱਸਾਂ ਵਾਲਿਆਂ ਨੂੰ ਪਹਿਲਾਂ ਦਿੱਤੀ ਗਈ ਸੀ ਚੇਤਾਵਨੀ
* ਬਨੂੜ ਇਲਾਕੇ ਵਿੱਚ ਵੀ ਕੀਤੀ ਜਾ ਰਹੀ ਕਾਰਵਾਈ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਓਵਰਲੋਡ ਟਿੱਪਰਾਂ ਅਤੇ ਸਕੂਲ ਬੱਸਾਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਜਾਰੀ ਹੈl ਨਿਯਮਾਂ ਦੀ ਖਿਲਾਫਤ ਕਰਨ ਵਾਲਿਆਂ ਪ੍ਰਤੀ ਕਾਰਵਾਈ ਕੀਤੀ ਜਾ ਰਹੀ ਹੈ l ਇਸੇ ਸਬੰਧ’ਚ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋ ਓਵਰਲੋਡਿੰਗ ਦੀ ਸਮੱਸਿਆ ਸਬੰਧੀ ਜਾਰੀ ਕੀਤੀਆ ਹਦਾਇਤਾ ਦੀ ਪਾਲਣਾ ਹਿੱਤ ਜ਼ਿਲ੍ਹਾ SAS ਨਗਰ ਦੀਆਂ ਤਿੰਨੋਂ ਡਵੀਜ਼ਨਾਂ ਮੋਹਾਲੀ ਖਰੜ ਅਤੇ ਡੇਰਾਬਸੀ ਵਿਚ ਸਕੂਲੀ ਬੱਸਾਂ ਅਤੇ ਓਵਰਲੋਡ ਚੱਲ ਰਹੇ ਟਿੱਪਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ l ਓਵਰਲੋਡ ਚੱਲ ਰਹੇ ਟਿੱਪਰਾਂ ਨੂੰ ਇੰਪਾਊਂਡ ਕੀਤਾ ਗਿਆ ਜਦਕਿ ਰੋਡ ਸੇਫਟੀ ਕਾਨੂੰਨ ਦੀ ਅਣਦੇਖੀ ਕਰ ਕੇ ਚਲਾਈਆਂ ਜਾ ਰਹੀਆਂ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ l Action Against Overloaded
16 ਓਵਰਲੋਡ ਟਿੱਪਰਾਂ ਦੇ ਚਲਾਨ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਆਰਟੀਏ ਮੁਹਾਲੀ ਨੇ ਦੱਸਿਆ ਕਿ ਪਿਛਲੇ ਦਿਨੀ ਸਕੱਤਰ ਆਰ ਟੀ ਏ ਮੁਹਾਲੀ ਅਤੇ ਜਿਲੇ ਅੰਦਰ ਪੈਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ ਵੱਲੋ ਓਵਰਲੋਡ ਚੱਲ ਰਹੇ ਟਿੱਪਰਾਂ ਅਤੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਸਕੱਤਰ RTA ਵੱਲੋ ਜੀਰਕਪੁਰ, ਡੇਰਾਬੱਸੀ ਏਰੀਏ ਵਿਖੇ ਚੱਲ ਰਹੇ 16 ਓਵਰਲੋਡ ਟਿੱਪਰ ਅਤੇ ਟਰੱਕ ਬੰਦ ਕੀਤੇ ਗਏ ਅਤੇ 3 ਸਕੂਲੀ ਬੱਸਾ ਦੇ ਚਲਾਨ ਕੀਤੇ ਗਏl ਉਹਨਾ ਵੱਲੋ 2 ਬਿਨਾ ਟੈਕਸ ਤੋ ਟੂਰਿਸਟ ਬੱਸਾ ਵੀ ਬੰਦ ਕੀਤੀਆ ਗਈਆ। ਇਹਨਾ ਬੰਦ ਕੀਤੇ 24 ਗੱਡੀਆ ਤੋ 4,90,000 ਰੁਪਏ ਦੇ ਕਰੀਬ ਸਮਝੌਤਾ ਫੀਸ ਵਸੂਲੀ ਕੀਤੀ ਗਈl Action Against Overloaded
70,000 ਰੁਪਏ ਦੇ ਕਰੀਬ ਜੁਰਮਾਨਾ
ਸੇਫ ਸਕੂਲ ਵਾਹਨ ਸਕੀਮ ਤਹਿਤ ਬੱਸਾ ਵਿੱਚ ਸਫਰ ਕਰਦੇ ਸਕੂਲੀ ਬੱਚਿਆ ਦੀ ਸੁਰੱਖਿਆ ਦੇ ਹਿੱਤ ਉਪਮੰਡਲ ਮੈਜਿਸਟ੍ਰੇਟ ਡੇਰਾਬਸੀ ਵੱਲੋ 10 ਦੇ ਕਰੀਬ ਸਕੂਲੀ ਬੱਸਾ ਦੇ ਚਲਾਨ ਕੀਤੇ ਗਏ। ਜਿਨ੍ਹਾ ਪਾਸੋ 70,000 ਰੁਪਏ ਦੇ ਕਰੀਬ ਜੁਰਮਾਨਾ ਪ੍ਰਾਪਤ ਕੀਤਾ ਗਿਆ। ਉਪਮੰਡਲ ਮੈਜਿਸਟ੍ਰੇਟ ਖਰੜ ਵੱਲੋ ਵੀ ਉਲੰਘਣਾ ਕਰਨ ਵਾਲੀਆ 14 ਸਕੂਲੀ ਬੱਸਾ ਦੇ ਚਲਾਨ ਕੀਤੇ ਗਏ। ਸਕੱਤਰ RTA ਵੱਲੋ ਦੱਸਿਆ ਗਿਆ ਕਿ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਮੁਹਾਲੀ ਵੱਲੋ ਜਾਰੀ ਹਦਾਇਤਾ ਦੀ ਪਾਲਣਾ ਹਿੱਤ ਓਵਰਲੋਡ ਚੱਲਦੇ ਵਹੀਕਲਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆ ਸਕੂਲ ਬੱਸਾ ਦੇ ਖਿਲਾਫ ਕਾਰਵਾਈ ਨਿਰੰਤਰ ਜਾਰੀ ਰਹੇਗੀ ।
ਹਰਬੰਸ ਸਿੰਘ,ਐਸਡੀਐਮ ਮੋਹਾਲੀ ਕਮ ਚੇਅਰਮੈਨ ਰੋਡ ਸੇਫਟੀ ਸਕੀਮ ਵੱਲੋਂ ਇਸ ਸਕੀਮ ਤਹਿਤ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ ਸਮੂਹ ਸਬੰਧਤ ਵਿਭਾਗਾਂ ਨੂੰ ਰੋਡ ਸੇਫਟੀ ਨਿਯਮਾਂ ਤਹਿਤ ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏl ਦੂਜੇ ਪਾਸੇ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਟਰੈਫਿਕ ਪੁਲੀਸ ਵੱਲੋਂ ਬਨੂੜ ਇਲਾਕੇ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। Action Against Overloaded