ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਸਖਤ ਕਾਰਵਾਈ ਦੇ ਆਦੇਸ਼

0
127
Chief Secretary Vijay Kumar Janjuan
Chief Secretary Vijay Kumar Janjuan

ਇੰਡੀਆ ਨਿਊਜ਼, ਚੰਡੀਗੜ੍ਹ (Action against truck union) : ਸੂਬੇ ਵਿੱਚ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਨੇ ਦਿੱਤੇ ਆਦੇਸ਼

ਉਦਯੋਗਾਂ ਨੂੰ ਦਰਪੇਸ਼ ਸਮੱਸਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਵੱਲੋਂ ਅੱਜ ਡੀਜੀਪੀ ਗੌਰਵ ਯਾਦਵ ਦੀ ਹਾਜ਼ਰੀ ਵਿੱਚ ਟਰਾਂਸਪੋਰਟ, ਉਦਯੋਗ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਕਿ 13 ਦਸੰਬਰ 2017 ਤੋਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਰਵਾਈਆਂ ਨਾਲ ਉਦਯੋਗਾਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ।

ਨਿਯਮਾਂ ਦੀ ਪਾਲਣਾ ਨਾ ਹੋਣ ਤੇ ਪਰਮਿਟ ਰੱਦ ਕੀਤਾ ਜਾਵੇ

ਮੁੱਖ ਸਕੱਤਰ ਨੇ ਟਰਾਂਸਪੋਰਟ ਤੇ ਪੁਲਿਸ ਵਿਭਾਗ ਨੂੰ 2017 ਵਿੱਚ ਭੰਗ ਦੇ ਕੀਤੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਕਿਹਾ ਕਿ ਜੇਕਰ ਕੋਈ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਤੁਰੰਤ ਪਰਮਿਟ ਰੱਦ ਕੀਤਾ ਜਾਵੇ।

ਇਸੇ ਤਰ੍ਹਾਂ ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਫੀਲਡ ਵਿੱਚ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ 2017 ਵਿੱਚ ਜਾਰੀ ਨੋਟੀਫਿਕੇਸ਼ਨ ਦੀ ਪਾਲਣਾ ਹਰ ਹੀਲੇ ਕੀਤੀ ਜਾਵੇ।ਜੇਕਰ ਕੋਈ ਟਰੱਕ ਆਪਰੇਟਰ ਕਿਸੇ ਨੂੰ ਪ੍ਰੇਸ਼ਾਨ ਕਰਦਾ ਹੈ ਤਾਂ ਪੁਲਿਸ ਤੁਰੰਤ ਕੇਸ ਦਰਜ ਕਰੇ। ਉਨ੍ਹਾਂ ਕਿਹਾ ਕਿ ਕੋਈ ਵੀ ਟਰੱਕ ਯੂਨੀਅਨ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਹੈ।

ਇਹ ਵੀ ਪੜ੍ਹੋ:  ਪਨਸਪ ਦੇ ਜਨਰਲ ਮੈਨੇਜਰ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ

ਇਹ ਵੀ ਪੜ੍ਹੋ:  ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ: ਬੈਂਸ

ਸਾਡੇ ਨਾਲ ਜੁੜੋ :  Twitter Facebook youtube

SHARE