ADGP. Rupnagar Range : ਜਸਕਰਨ ਸਿੰਘ ਆਈ.ਪੀ.ਐਸ. ਨੇ ਏ.ਡੀ.ਜੀ. ਪੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ

0
148
ADGP. Rupnagar Range

India News (ਇੰਡੀਆ ਨਿਊਜ਼), ADGP. Rupnagar Range, ਚੰਡੀਗੜ੍ਹ : ਸਾਲ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਜਸਕਰਨ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ, ਮੋਹਾਲੀ ਵਿਖੇ ਏ.ਡੀ.ਜੀ.ਪੀ. ਰੋਪੜ ਰੇਂਜ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਐਸ ਏ ਐਸ ਨਗਰ ਦੇ ਐਸ ਐਸ ਪੀ ਡਾ. ਸੰਦੀਪ ਗਰਗ ਅਤੇ ਐਸ ਪੀ (ਐਚ) ਜਯੋਤੀ ਯਾਦਵ ਨੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ।

ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ

ਅਹੁਦਾ ਸੰਭਾਲਣ ਮੌਕੇ ਮੀਡੀਆ ਨੂੰ ਮੁਖ਼ਾਤਬ ਹੁੰਦਿਆਂ ਏ.ਡੀ.ਜੀ.ਪੀ ਜਸਕਰਨ ਸਿੰਘ ਨੇ ਕਿਹਾ ਕਿ ਪੰਜਾਬ ਪੁਲੀਸ ਬਹੁਤ ਹੀ ਕਾਬਲ ਫੋਰਸ ਹੈ ਤੇ ਰੇਂਜ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਦੇ ਪੁਲੀਸ ਅਧਿਕਾਰੀਆਂ ਨਾਲ ਚੰਗੇ ਤਾਲਮੇਲ ਨਾਲ ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਨੱਥ ਪਾਈ ਜਾਵੇਗੀ।

ਏ.ਡੀ.ਜੀ.ਪੀ ਜਸਕਰਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਡੀ ਜੀ ਪੀ ਗੌਰਵ ਯਾਦਵ ਦੀ ਅਗਵਾਈ ’ਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਐਨਫ਼ੋਰਸਮੈਂਟ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸੁਖਾਵਾਂ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ

ਉਨ੍ਹਾਂ ਕਿਹਾ ਕਿ ਪੁਲੀਸ ਦਾ ਕੰਮ ਲੋਕਾਂ ਨੂੰ ਸੁਖਾਵਾਂ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ, ਜਿਸ ਦੀ ਪੂਰਤੀ ਹਿਤ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਏ.ਡੀ.ਜੀ.ਪੀ ਜਸਕਰਨ ਸਿੰਘ ਇਸ ਵੇਲੇ ਬਤੌਰ ਰੋਪੜ ਰੇਂਜ ਦੇ ਏ ਡੀ ਜੀ ਪੀ ਦੇ ਨਾਲ ਏ ਡੀ ਜੀ ਪੀ ਇੰਟੈਲੀਜੈਂਸ-2 ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ।

ਇਸ ਤੋਂ ਪਹਿਲਾਂ ਉਹ ਪੁਲੀਸ ਕਮਿਸ਼ਨਰ, ਅੰਮਿ੍ਰਤਸਰ, ਏ.ਡੀ.ਜੀ.ਪੀ. ਇੰਟੈਲੀਜੈਂਸ, ਡੀ.ਆਈ.ਜੀ. ਜਲੰਧਰ ਰੇਂਜ, ਆਈ.ਜੀ.ਪੀ. ਫਿਰੋਜ਼ਪੁਰ, ਬਠਿੰਡਾ ਤੇ ਲੁਧਿਆਣਾ ਰੇਂਜ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

ਇਹ ਵੀ ਪੜ੍ਹੋ :Review Of Development Activities : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

ਇਹ ਵੀ ਪੜ੍ਹੋ :Four-Day Book Fair : ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਹਾਲੀ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਚਾਰ ਰੋਜ਼ਾ ਪੁਸਤਕ ਮੇਲੇ ਦੀ ਸ਼ੁਰੂਆਤ ਕੀਤੀ

 

SHARE