ਈ.ਟੀ.ਟੀ. ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ: ਬੈਂਸ

0
149
Advertisement of 5994 posts of ETT cadre continues, Punjab School Education Department, 5994 Vacancies of ETT Cadre
Advertisement of 5994 posts of ETT cadre continues, Punjab School Education Department, 5994 Vacancies of ETT Cadre
  • ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਈ.ਟੀ.ਟੀ. ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ: ਹਰਜੋਤ ਸਿੰਘ ਬੈਂਸ 

ਚੰਡੀਗੜ੍ਹ, PUNJAB NEWS (Advertisement of 5994 posts of ETT cadre continues)  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ।

www.educationrecruitmentboard.com ਤੇ ਆਨਲਾਈਨ ਅਪਲਾਈ ਕਰ ਸਕਦੇ ਹਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਈ.ਟੀ.ਟੀ. ਟੈੱਟ ਪਾਸ ਉਮੀਦਵਾਰ 14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਸ਼ਾਮ 5 ਵਜੇ ਤੱਕ) ਆਨਲਾਈਨ www.educationrecruitmentboard.com ਤੇ ਅਪਲਾਈ ਕਰ ਸਕਦੇ ਹਨ। ਬੈਂਸ ਨੇ ਦੱਸਿਆ ਕਿ ਇਹ ਸਾਰੀ ਭਰਤੀ ਪ੍ਰੀਖਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇਗੀ।

 

ਈ.ਟੀ.ਟੀ. ਟੈੱਟ ਪਾਸ ਉਮੀਦਵਾਰ 14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਸ਼ਾਮ 5 ਵਜੇ ਤੱਕ ਅਪਲਾਈ ਕਰ ਸਕਦੇ ਹਨ

 

ਉਨ੍ਹਾਂ ਦੱਸਿਆ ਇਨ੍ਹਾਂ ਅਸਾਮੀਆਂ ਲਈ 200 ਅੰਕਾਂ ਦੀ ਆਬਜੈਕਟਿਵ ਟਾਇਪ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਅਪਲਾਈ ਕਰਨ ਲਈ ਉਮਰ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਰਾਖਵੀਆਂ ਅਤੇ ਹੋਰ ਕੈਟਾਗਰੀਆਂ ਨੂੰ ਨਿਯਮਾਂ ਅਨੁਸਾਰ ਉਮਰ ਹੱਦ ਵਿੱਚ ਛੋਟ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਬਾਰਵੀਂ ਜਮਾਤ ਵਿੱਚੋਂ ਵੀ ਘੱਟੋ-ਘੱਟ 50 ਪ੍ਰਤੀਸਤ ਅਤੇ ਰਾਖਵੀਆਂ ਸ਼੍ਰੇਣੀ ਲਈ 45 ਪ੍ਰਤੀਸ਼ਤ ਅੰਕ ਹੋਣੇ ਲਾਜ਼ਮੀ ਹਨ। ਇਨ੍ਹਾਂ ਅਸਾਮੀਆਂ ਲਈ ਦੋ ਸਾਲਾ ਈਟੀਟੀ ਕੋਰਸ ਦੇ ਨਾਲ ਅਧਿਆਪਕ ਯੋਗਤਾ ਪਰੀਖਿਆ-1 ਪਾਸ ਹੋਣਾ ਲਾਜ਼ਮੀ ਹੈ।

ਇਨ੍ਹਾਂ ਕੁੱਲ 5994 ਅਸਾਮੀਆਂ ਵਿੱਚੋਂ 975 ਅਸਾਮੀਆਂ ਔਰਤਾਂ ਲਈ ਵਿਸ਼ੇਸ਼ ਤੌਰ ਤੇ ਰਿਜ਼ਰਵ ਰੱਖੀਆਂ ਗਈਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚ 2994 ਬੈਕਲਾਗ ਦੀਆਂ ਅਸਾਮੀਆਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਫ਼ੀਸ ਜਨਰਲ ਵਰਗ ਲਈ 1000 ਰੁਪਏ ਅਤੇ ਰਿਜ਼ਰਵ ਕੈਟਾਗਰੀ ਲਈ 500 ਰੁਪਏ ਰੱਖੀ ਗਈ ਹੈ।

 

 

ਇਹ ਵੀ ਪੜ੍ਹੋ: 9200 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਧਾਲੀਵਾਲ

ਇਹ ਵੀ ਪੜ੍ਹੋ: ਆਮ ਆਦਮੀ ਕਲੀਨਿਕਾਂ ਨੂੰ ਮਿਲ ਰਿਹਾ ਚੰਗਾ ਹੁੰਗਾਰਾ : ਜੌੜਾਮਾਜਰਾ

ਇਹ ਵੀ ਪੜ੍ਹੋ:  ਐਸਿਡ ਅਟੈਕ ਪੀੜਤਾਂ ਨੂੰ 11.76  ਲੱਖ ਰੁਪਏ ਦੀ ਰਾਸ਼ੀ ਵੰਡੀ

ਸਾਡੇ ਨਾਲ ਜੁੜੋ :  Twitter Facebook youtube

SHARE