ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਪਿੰਡ ਲਾਲੇਵਾਲ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

0
152
African swine fever, Confirmation of swine fever in samples, Restrictions strictly enforced
African swine fever, Confirmation of swine fever in samples, Restrictions strictly enforced
  • ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਵੱਲੋਂ ਇੱਥੋਂ ਭੇਜੇ ਸੈਂਪਲਾਂ ਵਿੱਚ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ
ਚੰਡੀਗੜ੍ਹ, PUNJAB NEWS (African swine fever): ਪੰਜਾਬ ਸਰਕਾਰ ਨੇ ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਪਿੰਡ ਲਾਲੇਵਾਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ ਹੈ। ਭੋਪਾਲ ਦੀ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਵੱਲੋਂ ਇੱਥੋਂ ਭੇਜੇ ਸੈਂਪਲਾਂ ਵਿੱਚ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਗਈ ਹੈ।

ਬੀਮਾਰੀ ਦੇ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਣ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜ਼ੋਨ” ਹੋਣਗੇ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਥਾਵਾਂ ‘ਚ ਬੀਮਾਰੀ ਦੀ ਰੋਕਥਾਮ ਲਈ “ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009” ਅਤੇ “ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)” ਤਹਿਤ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਬੀਮਾਰੀ ਦੇ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਣ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜ਼ੋਨ” ਹੋਣਗੇ। ਇਨ੍ਹਾਂ ਖੇਤਰਾਂ ਤੋਂ ਕੋਈ ਜ਼ਿੰਦਾ/ਮਰਿਆ ਸੂਰ, ਮੀਟ ਜਾਂ ਕੋਈ ਸਬੰਧਤ ਸਮੱਗਰੀ ਨਾ ਬਾਹਰ ਲਿਜਾਈ ਜਾਵੇਗੀ ਅਤੇ ਨਾ ਅੰਦਰ ਲਿਆਂਦੀ ਜਾ ਸਕੇਗੀ।
SHARE