ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਲਾਲਜੀਤ ਸਿੰਘ ਭੁੱਲਰ

0
221
African Swine Flu in Punjab
African Swine Flu in Punjab
  • ਕਿਹਾ, ਅਫ਼ਰੀਕਨ ਸਵਾਈਨ ਫਲੂ ਨੂੰ ਰੋਕਣ ਲਈ ਬੀਮਾਰੀ ਦੇ ਇੱਕ ਕਿਲੋਮੀਟਰ ਦਾਇਰੇ ‘ਚ ਕਿਲਿੰਗ ਜਰੂਰੀ
ਇੰਡੀਆ ਨਿਊਜ਼, ਚੰਡੀਗੜ, African Swine Flu in Punjab: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਰ ਕਿਲਿੰਗ ਲਈ ਬਣਦਾ ਮੁਆਵਜ਼ਾ ਦੇਵੇਗੀ। ਉਨਾਂ ਕਿਹਾ ਕਿ ਸਰਕਾਰ ਇਸ ਔਖੀ ਘੜੀ ‘ਚ ਸੂਰ ਪਾਲਕਾਂ ਨਾਲ ਖੜੀ ਹੈ। ਉਨਾਂ ਕਿਹਾ ਕਿ ਪਟਿਆਲਾ ਜ਼ਿਲੇ ਵਿੱਚ ਦੋ ਥਾਵਾਂ ‘ਤੇ ਅਫ਼ਰੀਕਨ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ‘ਚ ਸੂਰਾਂ ਦੀ ਕਿਲਿੰਗ ਜਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ।

ਸੂਰ ਦੇ ਪ੍ਰਭਾਵਤ ਹੋਣ ‘ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ ‘ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ ਵਿਭਾਗ ਵੱਲੋਂ ਕੀਤੀ ਗਈ ਕਿਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ। ਉਨਾਂ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਬੀਮਾਰੀ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਨੀਤੀ ਤਹਿਤ ਪ੍ਰਭਾਵਿਤ ਖੇਤਰ ਵਿੱਚ ਸੂਰਾਂ ਦੀ ਨਸ਼ਟ ਕੀਤੀ ਗਈ ਖੁਰਾਕ ਦਾ ਮੁਆਵਜ਼ਾ ਵੀ ਸੂਰ ਪਾਲਕਾਂ ਨੂੰ ਦਿੱਤਾ ਜਾਵੇਗਾ।

ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦਾ

ਉਨਾਂ ਉਚੇਚੇ ਤੌਰ ‘ਤੇ ਕਿਹਾ ਕਿ ਅਫਰੀਕਨ ਸਵਾਈਨ ਫੀਵਰ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦਾ। ਇਸ ਲਈ ਮਨੁੱਖ ਜਾਂ ਹੋਰ ਪਸ਼ੂਆਂ ਨੂੰ ਇਸ ਤੋਂ ਲਾਗ ਲੱਗਣ ਦਾ ਕੋਈ ਡਰ ਨਹੀਂ। ਮੰਤਰੀ ਨੇ ਦੱਸਿਆ ਕਿ ਇਸ ਲਾਗ ਦੀ ਬੀਮਾਰੀ “ਅਫਰੀਕਨ ਸਵਾਈਨ ਫੀਵਰ“ ਨੂੰ ਹੋਰ ਫੈਲਣ ਤੋਂ ਰੋਕਣ, ਅਗਾਊਂ ਇਹਤਿਆਤ ਅਤੇ ਲੋੜੀਂਦੀ ਸਹਾਇਤਾ ਲਈ ਤਿੰਨ ਵੈਟਰਨਰੀ ਅਫਸਰਾਂ ਨੂੰ ਜ਼ਿਲਾ ਪਟਿਆਲਾ ਵਿਖੇ ਤੈਨਾਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਵੈਟਰਨਰੀ ਅਫਸਰ ਡਾ. ਸਿਮਰਤ ਸਿੰਘ, ਡਾ. ਆਨੰਦ ਕੁਮਾਰ ਜੈਸਵਾਲ ਅਤੇ ਡਾ. ਭੁਪਿੰਦਰ ਸਿੰਘ ਨੂੰ ਤੁਰੰਤ ਦਫਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
SHARE