ਪਟਿਆਲਾ’ ਚ ਵੱਧ ਰਿਹਾ ਅਫ਼ਰੀਕਨ ਸਵਾਈਨ ਫਲੂ ਦਾ ਖਤਰਾ

0
163
African swine flu in Punjab Update
African swine flu in Punjab Update
  • ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫਲੂ ਪ੍ਰਭਾਵਤ ਜ਼ੋਨ ਐਲਾਨਿਆ
ਇੰਡੀਆ ਨਿਊਜ਼,  ਚੰਡੀਗੜ (African swine flu in Punjab Update) : ਪੰਜਾਬ ਸਰਕਾਰ ਵੱਲੋਂ ਜ਼ਿਲਾ ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫਲੂ ਨਾਲ ਪ੍ਰਭਾਵਤ ਜ਼ੋਨ ਐਲਾਨਿਆ ਗਿਆ ਹੈ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੱਸਿਆ ਕਿ ਜ਼ਿਲੇ ਦੇ ਪਿੰਡ ਰਵਾਸ ਬ੍ਰਾਹਮਣਾਂ, ਗੰਗਰੋਲਾ, ਬਾਬੂ ਸਿੰਘ ਕਾਲੋਨੀ ਅਬਲੋਵਾਲ ਅਤੇ ਬਾਬਾ ਜੀਵਨ ਸਿੰਘ ਬਸਤੀ ਪਾਸੀ ਰੋਡ ਪਟਿਆਲਾ ਬੀਮਾਰੀ ਦੇ ਕੇਂਦਰ ਵਜੋਂ ਨੋਟੀਫ਼ਾਈ ਕੀਤੇ ਗਏ ਹਨ।

ਆਈਸੀਏਆਰ ਨੇ ਕੀਤੀ ਅਫਰੀਕਨ ਸਵਾਈਨ ਫਲੂ ਦੀ ਪੁਸ਼ਟੀ

ਉਨਾਂ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈਸੀਏਆਰ) -ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਇਨਾਂ ਥਾਵਾਂ ਤੋਂ ਸੂਰਾਂ ਦੇ ਸੈਂਪਲਾਂ ਵਿੱਚ ਅਫਰੀਕਨ ਸਵਾਈਨ ਫਲੂ ਦੀ ਪੁਸ਼ਟੀ ਕੀਤੀ ਹੈ ਜਿਸ ਪਿੱਛੋਂ ਪਸ਼ੂ ਪਾਲਣ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਬੀਮਾਰੀ ਦੇ ਇਨਾਂ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਨੂੰ “ਸੰਕ੍ਰਮਿਤ ਜੋਨ“ ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਖੇਤਰ ਨੂੰ “ਨਿਗਰਾਨੀ ਜੋਨ“ ਐਲਾਨ ਦਿੱਤਾ ਹੈ।

ਇਹ ਹਿਦਾਇਤਾਂ ਜਾਰੀ ਕੀਤੀਆਂ

ਕੈਬਨਿਟ ਮੰਤਰੀ ਨੇ ਦੱਸਿਆ ਕਿ “ਅਫਰੀਕਨ ਸਵਾਈਨ ਫਲੂ ਦੇ ਕੰਟਰੋਲ ਅਤੇ ਖਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)“ ਮੁਤਾਬਕ ਇਨਾਂ ਖੇਤਰਾਂ ਵਿੱਚ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫੈਕਟਿਡ ਜੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।

ਇਹ ਬੀਮਾਰੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬੀਮਾਰੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ। ਇਸ ਲਈ ਘਬਾਰਾਉਣ ਦੀ ਲੋੜ ਨਹੀਂ। ਉਨਾਂ ਕਿਹਾ ਕਿ ਇਹ ਬਹੁਤ ਘਾਤਕ ਬੀਮਾਰੀ ਹੈ ਜਿਸ ਤੋਂ ਸਾਵਧਾਨੀਆਂ ਅਪਣਾ ਕੇ ਹੀ ਬਚਾਅ ਕੀਤਾ ਜਾ ਸਕਦਾ ਹੈ। ਸੂਰ ਪਾਲਕਾਂ ਨੂੰ ਬੀਮਾਰੀ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ ‘ਤੇ ਜਾਂ ਜ਼ਿਲਿਆਂ ਵਿੱਚ ਨਾ ਜਾਣ ਅਤੇ ਸੂਰਾਂ ਲਈ ਖੁਰਾਕ ਆਪਣੇ ਫਾਰਮ ‘ਤੇ ਹੀ ਤਿਆਰ ਕਰਨ। ਇਸ ਤੋਂ ਇਲਾਵਾ ਸੂਰ ਵਪਾਰੀਆਂ ਤੇ ਕਾਰੋਬਾਰੀਆਂ ਅਤੇ ਉਨਾਂ ਦੇ ਵਾਹਨਾਂ ਨੂੰ ਵੀ ਆਪਣੇ ਫਾਰਮਾਂ ‘ਤੇ ਆਉਣ ਤੋਂ ਸਖਤੀ ਨਾਲ ਰੋਕਿਆ ਜਾਵੇ।
SHARE