ਭਗਵੰਤ ਮਾਨ ਸਰਕਾਰ ਵਲੋਂ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾਣਗੀਆਂ: ਅਨਮੋਲ ਗਗਨ ਮਾਨ

0
211
All approvals through single window, Investors in Punjab, Transparent and liberal policy
All approvals through single window, Investors in Punjab, Transparent and liberal policy
  • ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਪੰਜਾਬ ਵਿਚ ਨਿਵੇਸ਼ਕਾਂ ਨੂੰ ਲਿਆਉਣ ਲਈ ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ
ਚੰਡੀਗੜ,PUNJAB NEWS: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੁੰ ਮੁੱੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬੇ ਵਿੱਚ ਨਿਵੇਸ਼ਕਾਂ ਨੂੰ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਈ ਜਾਵੇ।
ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਇਨਵੈਸਟ ਪੰਜਾਬ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਕੇ ਮੁੱਖ ਮੰਤਰੀ ਵਲੋਂ ਜਾਰੀ ਹਦਾਇਤਾਂ ਨੂੰ ਬਿਨਾਂ ਕਿਸੇ ਦੇਰੀ ਦੇ ਅਮਲ ਵਿਚ ਲਿਆਉਣ ਲਈ ਨਿਰਦੇਸ਼ ਦਿੱਤੇ ਹਨ ਤਾਂ ਕਿ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਆ ਸਕੇ ਅਤੇ ਪੰਜਾਬ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰੇ।

 

ਸਰਕਾਰ ਸਨਅਤੀ ਵਿਕਾਸ ’ਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ

 

All approvals through single window, Investors in Punjab, Transparent All approvals through single window, Investors in Punjab, Transparent and liberal policyand liberal policy
All approvals through single window, Investors in Punjab, Transparent and liberal policy

ਅਨਮੋਲ ਗਗਨ ਮਾਨ ਨੇ ਸਪੱਸਟ ਨਿਰਦੇਸ਼ ਦਿੱਤੇ ਹਨ ਕਿ ਨਿਵੇਸ਼ਕਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜ਼ਲ ਖੁਆਰੀ ਦੇ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਨਅਤੀ ਵਿਕਾਸ ’ਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ, ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ।

 

ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ

 

ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਜਿਸ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਜਗਾ ਨਹੀਂ ਅਤੇ ਜੇਕਰ ਕੋਈ ਅਧਿਕਾਰੀ ਜਾ ਮੁਲਾਜ਼ਮ ਅਜਿਹਾ ਕਰਦਾ ਪਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਇਨਵੈਸਟ ਪੰਜਾਬ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

ਇਹ ਵੀ ਪੜ੍ਹੋ: ਯੂਪੀ ਦੇ ਬਾਰਾਬੰਕੀ ਵਿੱਚ ਦੋ ਬੱਸਾਂ ਵਿੱਚ ਟੱਕਰ, 8 ਦੀ ਮੌਤ, ਕਈਂ ਜਖਮੀ

ਸਾਡੇ ਨਾਲ ਜੁੜੋ : Twitter Facebook youtube

SHARE