ਆੜ੍ਹਤੀਆ ਵਰਗ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ : ਕਟਾਰੂਚੱਕ

0
177
All possible efforts should be made to raise the standard of living of each class, The state government is fully committed to help and welfare of the Aartiya class in every way, The backbone of the economic structure of the state

  • ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
  • ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਨਾਲ ਮੁਲਾਕਾਤ

ਚੰਡੀਗੜ੍ਹ, PUNJAB NEWS: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਠੋਸ ਹੱਲ ਕੱਢਿਆ ਜਾਵੇ।

ਇਹ ਵਿਚਾਰ ਅੱਜ ਸਥਾਨਕ ਪੰਜਾਬ ਭਵਨ ਵਿਖੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਇੱਕ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ।

ਆੜ੍ਹਤੀਆ ਵਰਗਵਰਗ ਕਿਸਾਨੀ ਨਾਲ ਜੁੜਿਆ ਹੋਇਆ

ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਹਰ ਪੱਖੋਂ ਮਦਦ ਕਰਨ ਅਤੇ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂ ਜੋ ਇਹ ਵਰਗ ਕਿਸਾਨੀ ਨਾਲ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ।

The Punjab government led by Chief Minister Bhagwant Mann is committed to making all possible efforts to raise the standard of living of every section of the society and finding a concrete solution to the problems faced by them.

ਇਸ ਮੌਕੇ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਅਕਤੂਬਰ ਮਹੀਨੇ ਦੌਰਾਨ ਆਰੰਭ ਹੋਣ ਵਾਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਸਬੰਧੀ ਸਰਕਾਰ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਰਗ ਖਾਸ ਕਰਕੇ ਆੜ੍ਹਤੀਆਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਹਰੇਕ ਦਾਣੇ ਦੀ ਐਮ.ਐਸ.ਪੀ. ਉੱਤੇ ਖਰੀਦ ਲਈ ਵਚਨਬੱਧ ਹੈ।

ਉਨ੍ਹਾਂ ਅਗਾਂਹ ਜਾਣਕਾਰੀ ਦਿੱਤੀ ਕਿ ਮੰਡੀਆਂ ਵਿੱਚ ਫ਼ਸਲ ਲਿਆਉਣ ਵਾਲੇ ਵਾਹਨਾਂ ਵਿੱਚ ਇੱਕ ਟਰੈਕਿੰਗ ਸਿਸਟਮ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਕੋਈ ਬਾਹਰਲੀਆਂ ਮੰਡੀਆਂ ਤੋਂ ਆ ਕੇ ਸੂਬੇ ਵਿੱਚ ਆਪਣੀ ਫ਼ਸਲ ਨਾ ਵੇਚ ਸਕੇ। ਸ੍ਰੀ ਕਟਾਰੂਚੱਕ ਨੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਖੁਦ ਨੂੰ ਈ.ਪੀ.ਐਫ. ਦੇ ਦਾਇਰੇ ਤੋਂ ਬਾਹਰ ਰੱਖੇ ਜਾਣ, ਐਫ.ਸੀ.ਆਈ. ਕੋਲ ਖੜ੍ਹੇ 28 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਅਤੇ ਰਿਲੀਜ਼ ਆਰਡਰ (ਆਰ.ਓ.) ਪ੍ਰਣਾਲੀ ਵਿੱਚ ਸੁਧਾਰ ਕੀਤੇ ਜਾਣ ਸਬੰਧੀ ਮੰਗਾਂ ਉੱਤੇ ਪੂਰਨ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਣਸ਼ਿਆਮ ਥੋਰੀ, ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ, ਐਫ.ਸੀ.ਆਈ. ਦੇ ਜੀ.ਐਮ. ਹੇਮੰਤ ਕੁਮਾਰ ਜੈਨ ਅਤੇ ਐਸੋਸੀਏਸ਼ਨ ਪ੍ਰਧਾਨ ਵਿਜੈ ਕਾਲੜਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE