ALM Caught Taking Bribe : ਵਿਜੀਲੈਂਸ ਬਿਊਰੋ ਵੱਲੋਂ 15,000 ਰਿਸ਼ਵਤ ਲੈਂਦਿਆਂ PSPCL ਦਾ ਸਹਾਇਕ ਲਾਈਨਮੈਨ ਕਾਬੂ

0
82
ALM Caught Taking Bribe

India News (ਇੰਡੀਆ ਨਿਊਜ਼), ALM Caught Taking Bribe, ਚੰਡੀਗੜ੍ਹ : ਭਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਸਹਾਇਕ ਲਾਇਨ ਮੈਨ (ALM) ਨੂੰ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਹੈ। PSPCL ਦੇ ਬਲਵੇੜਾ ਦਫਤਰ ਜਿਲਾ ਪਟਿਆਲਾ ਵਿਖੇ ਤੈਨਾਤ ਏ ਐਲ ਐਮ ਟਿਊਬਲ ਕਨੈਕਸ਼ਨ ਨੂੰ ਤਬਦੀਲ ਕਰਨ ਦੇ ਏਵਜ ਵਿੱਚ15000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ

ਰਾਜ ਵਿਜੀਲੈਂਸ ਬਿਊਰੋ ਦੇ ਪ੍ਰਵਕਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪਟਿਆਲਾ ਦੇ ਪਿੰਡ ਦੁਰਬਾ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਦੀ ਸ਼ਿਕਾਇਤ ਉੱਤੇ ਕਾਰਵਾਈ ਕੀਤੀ ਗਈ ਹੈ। ਪੀਐਸਪੀਸੀਐਲ ਦੇ ਸਹਾਇਕ ਲਾਈਨ ਮੈਨ ਚਰਨਜੀਤ ਸਿੰਘ ਜੋ ਕਿ ਬਤੌਰ ਖਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਸੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15000 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਭਰਿਸ਼ਟਾਚਾਰ ਰੋਕੂ ਕਾਨੂਨ ਤਹਿਤ ਮੁਕਦਮਾ ਦਰਜ

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਹਨਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਸਹਾਇਕ ਲਾਈਨਮੈਨ ਦਾਦੇ ਦੀ ਮਲਕੀਅਤ ਵਾਲਾ ਟਿਊਬਲ ਉਸ ਦੇ ਨਾਮ ਕਰਨ ਬਦਲੇ ਉਸ ਕੋਲੋਂ 15 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਵਿਜੀਲੈਂਸ ਟੀਮ ਨੇ ਟਰੈਪ ਲਗਾ ਕੇ ਮੁਲਜਮ ਨੂੰ ਕਾਬੂ ਕਰ ਲਿਆ ਅਤੇ ਥਾਣਾ ਪਟਿਆਲਾ ਰੇਂਜ ਵਿਖੇ ਭਰਿਸ਼ਟਾਚਾਰ ਰੋਕੂ ਕਾਨੂਨ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ :Firing At CIA Staff In Jalandhar : ਜਲੰਧਰ ਵਿੱਚ ਸੀਆਈਏ ਸਟਾਫ ਉੱਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

 

SHARE