Amity University Mohali : ਰਾਸ਼ਟਰੀ ਵੋਟਰ ਦਿਵਸ-2024; ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ

0
133
Amity University Mohali
ਡੀ ਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ, ਸਟੇਟ ਪੁਲਿਸ ਨੋਡਲ ਆਫ਼ਿਸ, ਸਵੀਪ ਨੋਡਲ ਅਫਸਰ ਗੁਰਬਖਸ਼ ਸਿੰਘ ਅੰਟਾਲ ਅਤੇ ਸੁਰਜੀਤ ਲਾਲ ਨੂੰ ਸਟੇਟ ਐਵਾਰਡ

India News (ਇੰਡੀਆ ਨਿਊਜ਼), Amity University Mohali, ਚੰਡੀਗੜ੍ਹ : ਮੁੱਖ ਚੋਣ ਅਫ਼ਸਰ, ਪੰਜਾਬ, ਸਿਬਿਨ ਸੀ ਨੇ ਅੱਜ ਸੂਬੇ ਭਰ ਵਿੱਚ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪ੍ਰੋਸੈਸ (ਸਵੀਪ) ਗਤੀਵਿਧੀਆਂ ਤਹਿਤ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਮਤਦਾਨ ਵਧਾਉਣ ‘ਤੇ ਜ਼ੋਰ ਦਿੱਤਾ ਹੈ।

ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਕੌਮੀ ਵੋਟਰ ਦਿਵਸ ਸਮਾਰੋਹ ਦੀ ਪ੍ਰਧਾਨਗੀ ਕਰਦੇ ਹੋਏ, ਮੁੱਖ ਚੋਣ ਅਫਸਰ ਨੇ ਕਿਹਾ, “ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦੀ ਥੀਮ “ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ ‘ਤੇ ਵੋਟ ਕਰਾਂਗਾ।” ਰੱਖਿਆ ਗਿਆ ਹੈ। ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਬਹੁਤ ਹੀ ਢੁਕਵਾਂ ਵਿਸ਼ਾ ਹੈ, ਕਿਉਂਕਿ ਵੋਟਰ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਨਾਲ ਲੋਕਤੰਤਰ ਮਜ਼ਬੂਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਲਗਾਤਾਰ ਕੋਸ਼ਿਸ਼ ਵੋਟਰਾਂ ਨੂੰ ਸਿੱਖਿਅਤ, ਪ੍ਰੇਰਿਤ ਕਰਨਾ, ਸਹੂਲਤ ਪ੍ਰਦਾਨ ਕਰਨਾ, ਵੋਟਰ ਪ੍ਰਕਿਰਿਆ ਵਿੱਚ ਸ਼ਾਮਿਲ ਕਰਨਾ ਅਤੇ ਸਸ਼ਕਤ ਕਰਨਾ ਹੈ ਤਾਂ ਜੋ ਉਹ ਆਪਣੀ ਲੋਕਤੰਤਰੀ ਭੂਮਿਕਾ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ।

ਸ਼ਾਨਦਾਰ ਕੰਮਾਂ ਲਈ ਸਨਮਾਨਿਤ ਕੀਤਾ

ਇਸ ਮੌਕੇ ਗੁਰਦਾਸਪੁਰ ਦੇ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ., ਨੂੰ ਸਾਲ 2023-24 ਲਈ ਜਨਰਲ ਕੈਟਾਗਰੀ ਵਿੱਚ ਸਰਵੋਤਮ ਇਲੈਕਟੋਰਲ ਪ੍ਰੈਕਟਿਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਜਦੋਂਕਿ ਸਟੇਟ ਨੋਡਲ ਪੁਲਿਸ ਆਫ਼ਿਸ ਪੰਜਾਬ ਨੂੰ ਇਸੇ ਸਾਲ ਲਈ ਜਨਰਲ ਕੈਟਾਗਰੀ ਪੁਲਿਸ ਵਿੱਚ ਸਰਵੋਤਮ ਇਲੈਕਟੋਰਲ ਪ੍ਰੈਕਟਿਸ ਪੁਰਸਕਾਰ ਦਿੱਤਾ ਗਿਆ।

ਇਸ ਤੋਂ ਇਲਾਵਾ ਡਾ: ਸੁਰਜੀਤ ਲਾਲ ਸਹਾਇਕ ਸਵੀਪ ਨੋਡਲ ਅਫ਼ਸਰ ਜ਼ਿਲ੍ਹਾ ਜਲੰਧਰ ਅਤੇ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਸਵੀਪ ਨੋਡਲ ਅਫ਼ਸਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਸਾਲ 2023-24 ਵਿੱਚ ਸਵੀਪ ਵਿੱਚ ਕੀਤੇ ਸ਼ਾਨਦਾਰ ਕੰਮਾਂ ਲਈ ਸਨਮਾਨਿਤ ਕੀਤਾ ਗਿਆ।

ਅਦਾਕਾਰ ਤਰਸੇਮ ਜੱਸੜ ਵੀ ਸ਼ਾਮਿਲ ਹੋਏ

ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਾਚਾ ਚੌਧਰੀ ਦੇ ਚਰਿੱਤਰ ‘ਤੇ ਆਧਾਰਿਤ ਐਨੀਮੇਟਡ ਫਿਲਮ ਦਿਖਾਈ ਗਈ। ਮੋਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਅਤੇ ਐਮਿਟੀ ਯੂਨੀਵਰਸਿਟੀ ਦੇ ਵੀ ਸੀ ਡਾ ਆਰ ਕੇ ਕੋਹਲੀ ਵੀ ਮੌਜੂਦ ਸਨ।

ਇਸ ਸਮਾਗਮ ਵਿੱਚ ਚੋਣ ਕਮਿਸ਼ਨ ਦੇ ਪੰਜਾਬ ਸਟੇਟ ਆਈਕੋਨ ਵਜੋਂ ਨਾਮਵਰ ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਵੀ ਸ਼ਾਮਿਲ ਹੋਏ। ਉਨ੍ਹਾਂ ਨੇ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਤੋਂ ਬਾਅਦ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾ ਕੇ ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਵੋਟਰ ਪਹਿਲਾਂ ਹੀ ਵੋਟਰ ਵਜੋਂ ਰਜਿਸਟਰਡ ਹਨ, ਉਹ ਚੋਣਾਂ ਦੌਰਾਨ ਆਪਣੀ ਵੋਟ ਜ਼ਰੂਰ ਪਾਉਣ।

ਈ-ਪੱਤਰਿਕਾ ਦੇ ਪਹਿਲੇ ਐਡੀਸ਼ਨ

ਇਸ ਮੌਕੇ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਗਿੱਧੇ, ਵਾਣੀ ਇੰਟਰਨੈਸ਼ਨਲ ਸਕੂਲ ਫਾਰ ਹੀਅਰਿੰਗ ਇੰਪੇਅਰਡ ਦੇ ਵਿਦਿਆਰਥੀਆਂ ਵੱਲੋਂ ਭੰਗੜੇ ਅਤੇ ਪ੍ਰਸਿੱਧ ਡੀ.ਏ.ਆਰ. ਗਰੁੱਪ ਵੱਲੋਂ ਲੁੱਡੀ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੌਰਾਨ ਇਲੈਕਟੋਰਲ ਲਿਟਰੇਸੀ ਕਲੱਬਾਂ ਦੀਆਂ ਗਤੀਵਿਧੀਆਂ ਬਾਰੇ ਈ-ਪੱਤਰਿਕਾ ਦੇ ਪਹਿਲੇ ਐਡੀਸ਼ਨ ਨੂੰ ਡਿਜੀਟਲ ਰੂਪ ਵਿੱਚ ਲਾਂਚ ਕੀਤਾ ਗਿਆ ਅਤੇ ਪੇਸ਼ੇਵਰ ਅਤੇ ਸ਼ੌਂਕੀਆਂ ਸ਼੍ਰੇਣੀਆਂ ਵਿੱਚ ਆਨਲਾਈਨ ਪੇਂਟਿੰਗ ਮੁਕਾਬਲੇ ਦੇ ਨਾਵਾਂ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ :Tableaux Prepared About Punjabi Culture : ਪੰਜਾਬ ਸਰਕਾਰ ਵਲੋਂ ਪੰਜਾਬੀ ਸੱਭਿਆਚਾਰ ਬਾਰੇ ਤਿਆਰ ਕੀਤੀਆਂ ਝਾਕੀਆਂ ਕਲ੍ਹ ਕੁਰਾਲੀ ਤੋਂ ਜ਼ਿਲ੍ਹੇ ਚ ਦਾਖਲ ਹੋਣਗੀਆਂ

 

SHARE