ਰਾਵੀ ਦਰਿਆ ਰਾਹੀਂ ਨਸ਼ਾ ਲਿਆਉਂਦੇ ਸਨ, 41 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫਤਾਰ, STF ਨੇ ਕੀਤੇ ਕਾਬੂ

0
130
heroin

Amritsar News: ਅੰਮ੍ਰਿਤਸਰ STF ਨੇ ਭਾਰਤ-ਪਾਕਿ ਸਰਹੱਦ ‘ਤੇ ਰਾਮਦਾਸ ਸੈਕਟਰ ‘ਚ ਵੱਡੀ ਕਾਰਵਾਈ ਕਰਦੇ ਹੋਏ 41 ਕਿਲੋ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਰਾਵੀ ਦਰਿਆ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਈ ਸੀ, ਜਿਸ ਦੀ ਅੱਗੇ ਸਪਲਾਈ ਕੀਤੀ ਜਾਣੀ ਸੀ। ਪਰ ਇਸ ਤੋਂ ਪਹਿਲਾਂ ਹੀ STF ਨੇ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਜਾਣਕਾਰੀ ਅਨੁਸਾਰ ਐਸਟੀਐਫ ਨੂੰ ਮੰਗਲਵਾਰ ਰਾਤ ਰਾਵੀ ਦਰਿਆ ਰਾਹੀਂ 41 ਕਿਲੋ ਹੈਰੋਇਨ ਭਾਰਤ ਪੁੱਜਣ ਦੀ ਸੂਚਨਾ ਮਿਲੀ ਸੀ। ਜਿਸਦੇ ਤੁਰੰਤ ਬਾਅਦ ਏ.ਆਈ.ਜੀ., ਐਸ.ਟੀ.ਐਫ ਦੀ ਅਗਵਾਈ ਵਿੱਚ ਇੱਕ ਟੀਮ ਦਾ ਗਠਨ ਕੀਤਾ ਗਿਆ। ਇਸ ਟੀਮ ਨੇ ਮੰਗਲਵਾਰ ਰਾਤ ਨੂੰ ਹੀ ਰਾਮਦਾਸ ਸੈਕਟਰ ‘ਚ ਛਾਪਾ ਮਾਰ ਕੇ ਉਸੇ ਪਿੰਡ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 41 ਕਿਲੋ ਹੈਰੋਇਨ ਬਰਾਮਦ ਕੀਤੀ ਸੀ।

ਹਾਲਾਂਕਿ ਵਿਭਾਗੀ ਅਧਿਕਾਰੀ ਇਸ ਸਬੰਧੀ ਜਾਣਕਾਰੀ ਦੇਣ ਤੋਂ ਗੁਰੇਜ਼ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੂੰ ਦੇ ਦਿੱਤੀ ਗਈ ਹੈ। ਬਹੁਤ ਜਲਦੀ ਐਸਟੀਐਫ ਅਧਿਕਾਰੀ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ।

ਕੁਝ ਦਿਨ ਪਹਿਲਾਂ ਫਿਰੋਜ਼ਪੁਰ ਸੈਕਟਰ ਵਿੱਚ ਬੀਐਸਐਫ ਅਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੇ ਤਲਾਸ਼ੀ ਅਭਿਆਨ ਵਿੱਚ 29 ਕਿਲੋ ਹੈਰੋਇਨ ਬਰਾਮਦ ਕੀਤੀ ਸੀ, ਜੋ ਪਾਕਿਸਤਾਨੀ ਸਮੱਗਲਰਾਂ ਵੱਲੋਂ ਸਤਲੁਜ ਦਰਿਆ ਰਾਹੀਂ ਡਰੰਮਾਂ ਵਿੱਚ ਟਾਇਰ ਪਾ ਕੇ ਭਾਰਤੀ ਤਸਕਰਾਂ ਨੂੰ ਭੇਜੀ ਜਾਂਦੀ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਬੱਚੇ ਹੁਣ ਨਹੀਂ ਜਾਣਗੇ ਵਿਦੇਸ਼, ਸਕੂਲਾਂ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਇਹ ਕੰਮ

SHARE