ਇੰਡੀਆ ਨਿਊਜ਼, ਅੰਮ੍ਰਿਤਸਰ (Anmol Gagan Mann in Amritsar): ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਏ l ਇਸ ਦੌਰਾਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੰਮ੍ਰਿਤਸਰ ਸੈਰ-ਸਪਾਟੇ ਦਾ ਵੱਡਾ ਕੇਂਦਰ ਮੰਨਿਆ ਜਾਂਦਾ ਹੈ, ਜਿਸਦੇ ਵਿਸਥਾਰ ਦੀ ਲੋੜ ਹੈ l ਮਾਨ ਨੇ ਕਿਹਾ ਕਿ ਅੰਮ੍ਰਿਤਸਰ ਅਜਿਹਾ ਸ਼ਹਿਰ ਹੈ ਜੋ ਸਾਰੇ ਵਿਸ਼ਵ ਵਿੱਚ ਜਾਣਿਆ ਜਾਂਦਾ ਹੈ l
ਉਨ੍ਹਾਂ ਦੱਸਿਆ ਕਿ ਹੈਰੀਟੇਜ ਸਟਰੀਟ, ਮੇਨ ਗੇਟ ‘ਤੇ ਜੋ ਵੀ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇਗਾ ਤਾਂ ਜੋ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਅਨਮੋਲ ਗਗਨ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਹਟਾਉਣ ਦੀ ਚਰਚਾ ‘ਤੇ ਬੋਲਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ਾਂ ਨਾਲ ਲੋਹਾ ਲੈ ਕੇ ਭਾਰਤ ਨੂੰ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਉਨ੍ਹਾਂ ਦੀ ਸ਼ਹਾਦਤ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਪੰਜਾਬ ਅਤੇ ਦੇਸ਼ ਦੇ ਲੋਕਾਂ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ 13 ਨਵੇਂ ਜੱਜ ਮਿਲਣਗੇ
ਇਹ ਵੀ ਪੜ੍ਹੋ: ਅਸੀਂ ਆਪਣੇ ਵੀਰ ਸੈਨਿਕਾਂ ਸਦਕਾ ਘਰਾਂ ਵਿੱਚ ਸੁਰਖਿਅਤ : ਮਾਨ
ਸਾਡੇ ਨਾਲ ਜੁੜੋ : Twitter Facebook youtube