ਕੁਲਤਾਰ ਸਿੰਘ ਸੰਧਵਾਂ ਵੱਲੋਂ ਕੈਨੇਡਾ ’ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ’ਚ ਯੋਗਦਾਨ ਪਾਉਣ ਦੀ ਅਪੀਲ 

0
154
Appeal to Punjabis living in Canada, Kultar Singh Sandhawan, Contribution to the development of Punjab
Appeal to Punjabis living in Canada, Kultar Singh Sandhawan, Contribution to the development of Punjab
  • ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗਾਂ 

ਚੰਡੀਗੜ੍ਹ, PUNJAB NEWS (Appeal to Punjabis living in Canada) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।

ਕੈਨੇਡਾ ਦੇ ਦੌਰੇ ਦੌਰਾਨ ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿੱਚ ਜਿੱਥੇ ਵੀ ਗਏ ਹਨ, ਓਥੇ ਉਨ੍ਹਾਂ ਨੇ ਆਪਣੇ ਸੁਭਾਅ ਅਤੇ ਸਖਤ ਮਿਹਨਤ ਨਾਲ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਪੰਜਾਬੀਆਂ ਦੀ ਇਹ ਵਿਸ਼ੇਸ਼ਤਾ ਹੀ ਉਨ੍ਹਾਂ ਨੂੰ ਬਾਕੀਆਂ ਨਾਲੋਂ ਵੱਖਰਾ ਮੁਕਾਮ ਦਿਵਾਉਦੀ ਹੈ।

ਪੰਜਾਬੀਆਂ ਨੇ ਆਪਣੇ ਸੁਭਾਅ ਅਤੇ ਸਖਤ ਮਿਹਨਤ ਨਾਲ ਆਪਣੀ ਵੱਖਰੀ ਪਹਿਚਾਣ ਬਣਾਈ

Appeal to Punjabis living in Canada, Kultar Singh Sandhawan, Contribution to the development of Punjab
Appeal to Punjabis living in Canada, Kultar Singh Sandhawan, Contribution to the development of Punjab

 

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕੈਨੇਡਾ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ ਅਤੇ ਆਪਣੇ ਵਿਸ਼ਾਲ ਕਾਰੋਬਾਰ ਖੜੇ ਕੀਤੇ ਹਨ। ਸੰਧਵਾਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਆਪਣੀ ਮਾਤ ਭੂਮੀ ਦੇ ਵਿਕਾਸ ਲਈ ਵੀ ਇਸ ਤਰ੍ਹਾਂ ਦੀ ਭੂਮਿਕਾ ਨਿਭਾਏ ਜਾਣ ਦੀ ਜ਼ਿੰਮੇਂਵਾਰੀ ਬਣਦੀ ਹੈ।

ਪੰਜਾਬੀ ਭਾਵੇਂ ਆਪਣੀ ਮਾਤ ਭੂਮੀ ਤੋਂ ਹਜ਼ਾਰਾਂ ਮੀਲ ਦੂਰ ਵੱਸਦੇ ਹਨ ਪਰ ਉਨ੍ਹਾਂ ਦੀ ਰੂਹ ਪੰਜਾਬ ਵਿੱਚ ਹੀ ਵੱਸਦੀ ਹੈ

ਆਪਣੇ ਸੰਬੋਧਨ ਦੌਰਾਨ ਸੰਧਵਾਂ ਨੇ ਕੈਨੇਡਾ ’ਚ ਵਸਦੇ ਪੰਜਾਬੀਆਂ ਨੂੰ ਪੰਜਾਬ ਵਿੱਚ ਵੀ ਆਪਣੀਆਂ ਵਿਕਾਸਮਈ ਪਹਿਲਕਦਮੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਵੇਂ ਆਪਣੀ ਮਾਤ ਭੂਮੀ ਤੋਂ ਹਜ਼ਾਰਾਂ ਮੀਲ ਦੂਰ ਵੱਸਦੇ ਹਨ ਪਰ ਉਨ੍ਹਾਂ ਦੀ ਰੂਹ ਪੰਜਾਬ ਵਿੱਚ ਹੀ ਵੱਸਦੀ ਹੈ। ਸੰਧਵਾਂ ਨੇ ਕਿਹਾ ਕਿ ਹਰੇਕ ਪੰਜਾਬੀ ਨੂੰ ਉਨ੍ਹਾਂ ਦੀ ਸਫ਼ਲਤਾ ਉਤੇ ਵੱਡਾ ਮਾਣ ਹੈ।

 

ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਹ ਦੇਸ਼ ਵਿੱਚ ਵੱਸਦੇ ਆਪਣੇ ਲੋਕਾਂ ਦੇ ਵਿਕਾਸ ਲਈ ਵੀ ਕਦਮ ਚੁੱਕਣਗੇ। ਉਨ੍ਹਾਂ ਨੇ ਪੰਜਾਬ ਵਿੱਚ ਆਪਣੇ ਉਦਮ ਸ਼ੁਰੂ ਕਰਨ ਵਾਲਿਆਂ ਨੂੰ ਹਰ ਮਦਦ ਦੇਣ ਦਾ ਭਰੋੋਸਾ ਦਿਵਾਇਆ। ਇਸ ਦੌਰਾਨ ਪੰਜਾਬੀ ਭਾਈਚਾਰੇ ਨੇ ਸੰਧਵਾਂ ਦਾ ਵੱਖ ਵੱਖ ਥਾਵਾਂ ’ਤੇ ਭਰਪੂਰ ਸਵਾਗਤ ਕੀਤਾ।

 

ਇਹ ਵੀ ਪੜ੍ਹੋ: ਪਟਿਆਲ਼ਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਦਾ 165 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਸੁੰਦਰੀਕਰਨ: ਡਾ. ਨਿੱਜਰ

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਇਹ ਵੀ ਪੜ੍ਹੋ: ਸੜਕੀ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼

ਸਾਡੇ ਨਾਲ ਜੁੜੋ :  Twitter Facebook youtube

SHARE