ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ਪੀ.ਸੀ.ਐਸ.(ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਅਰਜੀਆਂ ਦੀ ਮੰਗ

0
144
Applications solicited from graduate, Combined coaching course students, Candidate selection will be done on the basis of objective type test
Applications solicited from graduate, Combined coaching course students, Candidate selection will be done on the basis of objective type test
  • ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 12 ਅਕਤੂਬਰ

 

ਚੰਡੀਗੜ੍ਹ, PUNJAB NESW (Applications solicited from graduate students) : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਜ਼ਨ ਹੋਵੇਗੀ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ ਮੈਂਟਲ ਐਬਿਲਟੀ, ਜਨਰਲ ਅਵੇਅਰਨੈੱਸ (ਹਿਸਟਰੀ, ਜਿਓਗ੍ਰਾਫੀ, ਇੰਡੀਅਨ ਪੋਲੀਟੀ, ਇੰਡੀਅਨ ਇਕੋਨੋਮੀ, ਐਵਰੀਡੇ ਸਾਇੰਸ, ਕਰੰਟ ਈਵੈਂਟਸ ਆਦਿ) ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ਤੇ ਕੀਤੀ ਜਾਵੇਗੀ। ਇਸ ਟੈਸਟ ਦਾ ਸਮਾਂ ਇੱਕ ਘੰਟਾ ਹੈ ਜੋ 20 ਅਕਤੂਬਰ ਨੂੰ ਸਵੇਰੇ 10:00 ਵਜੇ ਅੰਬੇਦਕਰ ਇਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-III-ਬੀ-2, ਐਸ.ਏ.ਐਸ ਨਗਰ ਮੁਹਾਲੀ ਵਿਖੇ ਹੋਵੇਗਾ।

ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab.gov.in ਤੇ ਪ੍ਰਾਪਤ ਕਰ ਸਕਦੇ ਹਨ

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਉਮੀਦਵਾਰ ਜੋ ਆਈ. ਏ. ਐੱਸ./ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ ਐਂਡ ਕੋਰਸਿਜ, ਫੇਸ –III-ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ 12 ਅਕਤੂਬਰ 2022 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab.gov.in ਤੇ ਪ੍ਰਾਪਤ ਕਰ ਸਕਦੇ ਹਨ।

 

 

ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੱਕ ਮੁਲਤਵੀ

ਸਾਡੇ ਨਾਲ ਜੁੜੋ :  Twitter Facebook youtube

SHARE