ਜਮੀਨੀ ਰਿਕਾਰਡ ਦੀ ਮਸਾਫੀ ਦੇਣ ਲਈ ਰਿਸ਼ਵਤ ਲੈਣ ਦੇ ਦੋਸ਼ ਹੇਠ ਕਲਰਕ ਗ੍ਰਿਫਤਾਰ

0
177
Arrested under the charge of accepting a bribe of Rs 1,000, Punjab Vigilance Bureau, Junior Assistant, SC Statistical Clerk, Sadar Kanungo Branch, Office of the Deputy Commissioner, Gurdaspur
Arrested under the charge of accepting a bribe of Rs 1,000, Punjab Vigilance Bureau, Junior Assistant, SC Statistical Clerk, Sadar Kanungo Branch, Office of the Deputy Commissioner, Gurdaspur
  • ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ

ਚੰਡੀਗੜ, PUNJAB NEWS (Arrested under the charge of accepting a bribe of Rs 1,000) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਦੌਰਾਨ ਮਨਜੀਤ ਸਿੰਘ ਜੂਨੀਅਰ ਸਹਾਇਕ, ਐਸ.ਸੀ. ਅੰਕੜਾ ਕਲਰਕ, ਸਦਰ ਕਾਨੂੰਗੋ ਬ੍ਰਾਂਚ, ਦਫਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਖਿਲਾਫ 1,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।’

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਉਕਤ ਮੁਲਜ਼ਮ ਮਨਜੀਤ ਸਿੰਘ ਨੂੰ ਸ਼ਿਕਾਇਤਕਰਤਾ ਜਰਮਨਜੀਤ ਸਿੰਘ ਵੱਲੋਂ ਵਿਜੀਲੈਂਸ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਤੇ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ।

 

ਜਮੀਨ ਦੇ ਰਿਕਾਰਡ ਦੀ ਮਸਾਫੀ ਦੇਣ ਬਦਲੇ ਉਸ ਪਾਸੋ 1,000 ਰੁਪਏ ਬਤੌਰ ਰਿਸ਼ਵਤ ਮੰਗ ਰਿਹਾ ਸੀ

 

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਲਰਕ ਉਸ ਦੀ ਜਮੀਨ ਦੇ ਰਿਕਾਰਡ ਦੀ ਮਸਾਫੀ ਦੇਣ ਬਦਲੇ ਉਸ ਪਾਸੋ 1,000 ਰੁਪਏ ਬਤੌਰ ਰਿਸ਼ਵਤ ਮੰਗ ਰਿਹਾ ਹੈ। ਇਸ ਉਪਰੰਤ ਬਿਊਰੋ ਵੱਲੋਂ ਹਾਸਲ ਰਿਕਾਰਡ ਅਤੇ ਤੱਥਾਂ ਦੇ ਅਧਾਰ ਉਤੇ ਕੀਤੀ ਪੜਤਾਲ ਵਿੱਚ ਦੋਸ਼ ਸਹੀ ਪਾਏ ਜਾਣ ਉਤੇ ਮੁਲਜ਼ਮ ਮਨਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਨੰਬਰ 19, ਮਿਤੀ 22-09-2022 ਨੂੰ ਥਾਣਾ ਵਿਜੀਲੈਂਸ ਬਿਊਰੋ, ਅੰਮਿ੍ਰਤਸਰ ਵਿਖੇ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਬਾਰੇ ਅਗਲੇਰੀ ਕਾਰਵਾਈ ਜਾਰੀ ਹੈ।

 

 

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਕੱਢਿਆ ਪੈਦਲ ਮਾਰਚ

ਇਹ ਵੀ ਪੜ੍ਹੋ:  ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 27 ਸਤੰਬਰ ਨੂੰ

ਸਾਡੇ ਨਾਲ ਜੁੜੋ :  Twitter Facebook youtube

SHARE