15 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ ਪੰਜਾਬ ਤੋਂ ਨਵੀਂ ਦਿੱਲੀ ਦੇ ਹਵਾਈ ਅੱਡੇ ਤੱਕ ਲਗਜ਼ਰੀ ਬੱਸਾਂ

0
217
Arvind Kejriwal to visit Jalandhar on June 15

ਇੰਡੀਆ ਨਿਊਜ਼ ; Punjab news: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਤੋਂ ਨਵੀਂ ਦਿੱਲੀ ਦੇ ਹਵਾਈ ਅੱਡੇ ਤੱਕ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕਰਨ ਐਲਾਨ ਕੀਤਾ ਹੈ। 15 ਜੂਨ ਨੂੰ ਦੁਪਹਿਰ 1.15 ਵਜੇ ਪਹਿਲੀ ਬੱਸ ਰਵਾਨਾ ਕੀਤੀ ਜਾਵੇਗੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਸਮਾਗਮ ਵਿਚ ਪਹੁੰਚਣਗੇ।

ਜਲੰਧਰ ਪਹੁੰਚਣਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚਣਗੇ। ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਸਮਾਗਮ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ।
‘ਆਪ’ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਦੀ ਪ੍ਰਾਈਵੇਟ ਬੱਸ ਮਾਲਕਾਂ ਦੀ ਇਜਾਰੇਦਾਰੀ ਟੁੱਟੇਗੀ। ਪੰਜਾਬ ਦੇ ਵੱਡੇ ਸਿਆਸੀ ਘਰਾਣੇ ਦੀ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਚੱਲਦੀ ਪ੍ਰਾਈਵੇਟ ਟਰਾਂਸਪੋਰਟ ਨੂੰ ਸਭ ਤੋਂ ਵੱਡਾ ਧੱਕਾ ਲੱਗੇਗਾ।

ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਨ੍ਹਾਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਣੀ ਵੀ ਵੈੱਬਸਾਈਟਾਂ ’ਤੇ ਉਪਲਬਧ ਹੋਵੇਗੀ। ਮੁੱਢਲੇ ਪੜਾਅ ’ਤੇ ਸਰਕਾਰੀ ਵੋਲਵੋ ਬੱਸਾਂ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਕਪੂਰਥਲਾ ਤੋਂ ਇਲਾਵਾ ਚੰਡੀਗੜ੍ਹ ਤੋਂ ਸ਼ੁਰੂ ਕੀਤੀਆਂ ਜਾਣਗੀਆਂ।

Also Read : ਹਰਿਆਣਾ ਰਾਜ ਸਭਾ ਚੋਣਾਂ ਵਿੱਚ ਕਾਰਤੀਕੇਯ ਸ਼ਰਮਾ ਨੇ ਕਾਂਗਰਸ ਦੇ ਅਜੈ ਮਾਕਨ ਨੂੰ ਹਰਾਇਆ

Also Read : ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਨੇ ਡੇਢ ਲੱਖ ਨਸ਼ੀਲੀਆਂ ਗੋਲੀਆਂ ਅਤੇ 55 ਕਿਲੋ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Also Read : Happy Birthday Sidhu Moose Wala

Also Read : ਕਣਕ-ਝੋਨੇ ਦੇ 65 ਦਿਨਾਂ ਦੇ ਚੱਕਰ ਵਿਚਕਾਰ ਪੰਜਾਬ ਕਰ ਰਿਹਾ ਹੈ ਮੂੰਗੀ ਦੀ ਖੇਤੀ

Connect With Us : Twitter Facebook youtube

SHARE