Assembly Election in Punjab ਸ਼ਾਂਤੀਮਈ ਢੰਗ ਨਾਲ ਚੋਣਾਂ ਯਕੀਨੀ ਬਣਾਉਣ ਦੀ ਕੋਸ਼ਿਸ਼ : ਡਾ. ਰਾਜੂ

0
273
Assembly Election in Punjab
Assembly Election in Punjab
ਇੰਡੀਆ ਨਿਊਜ਼, ਚੰਡੀਗੜ੍ਹ :
Assembly Election in Punjab ਸੂਬੇ ਵਿੱਚ ਨਸ਼ਾ- ਮੁਕਤ, ਲਾਲਚ-ਰਹਿਤ ਅਤੇ ਸ਼ਾਂਤੀਮਈ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੁਰੱਖਿਆ ਦੇ ਪੱਖ ਤੋਂ ਸੂਬੇ ਵਿੱਚ ਨਸ਼ਿਆਂ ਸਮੇਤ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ 2268 ਰੂਟ/ਜੋਨ ਪੈਟਰੋਲਿੰਗ ਟੀਮਾਂ, 740 ਸਟੈਟਿਕ ਸਰਵੀਲੈਂਸ ਟੀਮਾਂ, 792 ਉਡਣ ਦਸਤੇ ਅਤੇ 351 ਵੀਡੀਓ ਸਰਵੀਲੈਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਕੇਂਦਰੀ ਸੁਰਖਿਆ ਟੀਮਾਂ ਹੋਣਗੀਆਂ ਤੈਨਾਤ (Assembly Election in Punjab)

ਉਨਾਂ ਦੱਸਿਆ ਕਿ ਢੁਕਵੀਂ ਗਿਣਤੀ ਵਿਚ ਪੈਰਾ ਮਿਲਟਰੀ ਫੋਰਸਿਸ ਜਿਨਾਂ ਵਿੱਚ  ਸੀਆਰਪੀਐਫ, ਬੀਐਸਐਫ, ਸੀਆਈਐਸਐਫ, ਆਈਟੀਬੀਪੀ ਅਤੇ ਐਸਐਸਬੀ ਸ਼ਾਮਲ ਹਨ, ਦੇ ਜਵਾਨਾਂ ਵਲੋਂ ਪਹਿਲਾਂ ਹੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਖੇਤਰਾਂ ਅਤੇ  ਲੁਧਿਆਣਾ, ਅੰਮਿ੍ਰਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਸੁਰੱਖਿਆ ਅਭਿਆਸ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਤਿੱਖੀ ਨਜ਼ਰ ਰੱਖਣ ਲਈ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ 28 ਅਧਿਕਾਰੀ, ਹਰੇਕ ਜ਼ਿਲੇ ਸਮੇਤ ਪੁਲਿਸ ਜ਼ਿਲੇ ਵਿੱਚ ਇੱਕ-ਇੱਕ ਅਧਿਕਾਰੀ ਵੀ ਤਾਇਨਾਤ ਕੀਤਾ ਗਿਆ ਹੈ।
SHARE