Assembly Elections in Punjab
ਇੰਡੀਆ ਨਿਊਜ਼, ਚੰਡੀਗੜ੍ਹ :
Assembly Elections in Punjab ਪੰਜਾਬ ਵਿੱਚ ਰਾਜ ਵਿਧਾਨ ਸਭਾ ਦੀ ਮਿਆਦ 27 ਮਾਰਚ 2022 ਨੂੰ ਸਮਾਪਤ ਹੋਣ ਵਾਲੀ ਹੈ। ਇਸ ਲਈ ਸੂਬੇ ਵਿੱਚ 117 ਏਸੀਜ਼ (83 ਜਨਰਲ ਏਸੀ; 34 ਐਸਸੀ ਅਤੇ ਕੋਈ ਐਸਟੀ ਏਸੀ ਨਹੀਂ) ਲਈ ਚੋਣਾਂ ਹੋਣੀਆਂ ਹਨ। ਭਾਰਤੀ ਚੋਣ ਕਮਿਸ਼ਨ ਅਗਾਮੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।
ਸਾਡਾ ਯਤਨ ਨਵੇਂ ਵੋਟਰਾਂ, ਔਰਤਾਂ, ਦਿਵਿਆਂਗ ਵਿਅਕਤੀਆਂ ਅਤੇ ਬਜ਼ੁਰਗ ਨਾਗਰਿਕਾਂ ਸਮੇਤ ਸਾਰੇ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਹਾਸਲ ਕਰਨਾ ਹੈ। 15 ਅਤੇ 16 ਦਸੰਬਰ 2021 ਨੂੰ ਆਪਣੇ ਦੌਰੇ ਦੌਰਾਨ, ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾ ਪੱਧਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਕਮਿਸ਼ਨ ਨੇ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਅਤੇ ਚਿੰਤਾਵਾਂ ਬਾਰੇ ਵਿਚਾਰ ਕੀਤਾ।
ਸਮੁੱਚੀ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ (Assembly Elections in Punjab)
ਸਿਆਸੀ ਪਾਰਟੀਆਂ ਨਾਲ ਮੀਟਿੰਗ ਉਪਰੰਤ, ਕਮਿਸ਼ਨ ਨੇ ਸਾਰੇ 23 ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਅਤੇ ਸੀਪੀਜ਼/ਐਸਐਸਪੀਜ਼ ਦੇ ਨਾਲ-ਨਾਲ ਮੁੱਖ ਚੋਣ ਅਫ਼ਸਰ, ਸੂਬਾ ਪੱਧਰੀ ਪੁਲਿਸ ਨੋਡਲ ਅਫ਼ਸਰ ਅਤੇ ਸੀਏਪੀਐਫ ਨੋਡਲ ਅਫ਼ਸਰ, ਸਿਹਤ ਵਿਭਾਗ ਦੇ ਨੋਡਲ ਅਫਸਰ ਨਾਲ ਸਮੁੱਚੀ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ਕਮਿਸ਼ਨ ਨੇ ਸੂਬੇ ਦੇ ਮੁੱਖ ਸਕੱਤਰ, ਡੀਜੀਪੀ, ਗ੍ਰਹਿ ਸਕੱਤਰ, ਵਿੱਤ ਸਕੱਤਰ, ਸਿਹਤ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਪ੍ਰਸ਼ਾਸਨਿਕ ਸਹਾਇਤਾ, ਬਜਟ ਅਤੇ ਚੋਣ ਸੰਬੰਧੀ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਮੌਜੂਦਾ ਮਾਪਦੰਡਾਂ ‘ਤੇ ਵਿਚਾਰ ਕੀਤਾ (Assembly Elections in Punjab)
ਕੋਵਿਡ ਸਬੰਧੀ ਸਮਾਜਿਕ-ਦੂਰੀ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਨੇ ਵਿਸ਼ੇਸ਼ ਤੌਰ ‘ਤੇ ਕੁਝ ਮੌਜੂਦਾ ਮਾਪਦੰਡਾਂ ‘ਤੇ ਮੁੜ ਵਿਚਾਰ ਕੀਤਾ ਹੈ। ਨਤੀਜੇ ਵਜੋਂ, ਇੱਕ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1500 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ। ਚੋਣਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਲਈ, ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਾਰੇ ਪੋਲਿੰਗ ਸਟੇਸ਼ਨ ਹੇਠਲੀ ਮੰਜ਼ਲ `ਤੇ ਸਥਿਤ ਹੋਣ ਅਤੇ ਘੱਟੋ-ਘੱਟ ਯਕੀਨੀ ਸਹੂਲਤਾਂ ਜਿਵੇਂ ਕਿ ਪੀਣ ਵਾਲਾ ਪਾਣੀ, ਪਖਾਨੇ, ਰੈਂਪ, ਵ੍ਹੀਲਚੇਅਰ, ਬਿਜਲੀ, ਵਲੰਟੀਅਰ, ਸ਼ੇਡਜ਼, ਹੈਲਪ ਡੈਸਕ ਆਦਿ ਸਹੂਲਤਾਂ ਉਪਲਬਧ ਹੋਣ।
ਇਹ ਵੀ ਪੜ੍ਹੋ: Good news for Punjab employees ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ