संबंधित खबरें
Peaceful Elections : ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ, ਡੀ ਸੀ ਅਤੇ ਐਸ ਐਸ ਪੀ ਨੇ ਅੱਗੇ ਹੋ ਕੇ ਅਗਵਾਈ ਕੀਤੀ
Official Document For Voting : ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ
Prohibitory Orders Issued : ਜਨਤਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ
Ban On Loudspeakers : ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ
Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ
A Message To Vote And Plant : ਬੈਂਕ ਵਿੱਤੀ ਸਹੂਲਤਾਂ ਦੇ ਨਾਲ-ਨਾਲ ਲਾਭਪਾਤਰੀਆਂ ਨੂੰ ਵੋਟ ਪਾਉਣ ਅਤੇ ਪੌਦਾ ਲਾਉਣ ਦਾ ਸੁਨੇਹਾ ਵੀ ਦੇਣ ਲੱਗੇ
assured the employees of the transport department, Securing the services of contractual employees, Continuous work on updating the manuscript
ਕੈਬਨਿਟ ਸਬ ਕਮੇਟੀ ਵੱਲੋਂ ਅੱਜ ਇਥੇ ਪੰਜਾਬ ਭਵਨ ਵਿਖੇ ਕਾਨੂੰਨੀ ਮਾਹਿਰਾਂ ਦੀ ਟੀਮ ਦੀ ਹਾਜ਼ਰੀ ਵਿੱਚ ਠੇਕਾ ਆਧਾਰਿਤ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਟਰਾਂਸਪੋਰਟ ਵਿਭਾਗ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਬੰਧਤ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ।
assured the employees of the transport department, Securing the services of contractual employees, Continuous work on updating the manuscript
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਤੇ ਸੁਝਾਵਾਂ ਦਾ ਸਵਾਗਤ ਕੀਤਾ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਬ-ਕਮੇਟੀ ਵੱਲੋਂ ਸਬੰਧਤ ਵਿਭਾਗਾਂ ਵਿੱਚ ਨਿਯੁਕਤੀ ਕਰਨ ਵਾਲੇ ਮੁਲਾਜ਼ਮਾਂ ਸਬੰਧੀ ਨਿਯਮਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਬਿਨਾਂ ਕਿਸੇ ਕਾਨੂੰਨੀ ਅੜਚਨ ਤੋਂ ਪੱਕਿਆਂ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸਬ-ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਇਨ੍ਹਾਂ ਸਾਰੀਆਂ ਮੀਟਿੰਗਾਂ ਦੇ ਨਤੀਜਿਆਂ ਬਾਰੇ ਲਗਾਤਾਰ ਜਾਣੂੰ ਕਰਵਾਇਆ ਜਾ ਰਿਹਾ ਹੈ।
ਪਿਛਲੀਆਂ ਸਰਕਾਰਾਂ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਨੂੰ ਮਹਿਜ ਸਿਆਸੀ ਚਾਲਾਂ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਕੀਤੇ ਗਏ ਅਸਪਸ਼ਟ ਫੈਸਲਿਆਂ ਕਾਰਨ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਇਸ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਮਿਸ਼ਨ ਮੋਡ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕਾਨੂੰਨੀ ਅੜਚਨਾਂ ਨੂੰ ਧਿਆਨ ਵਿੱਚ ਰੱਖਦਿਆਂ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਅਜਿਹੇ ਢੰਗ-ਤਰੀਕੇ ਅਪਣਾਏ ਜਾ ਸਕਣ ਜਿਨ੍ਹਾਂ ਨੂੰ ਅਦਾਲਤਾਂ ਵਿੱਚ ਚੁਣੌਤੀ ਨਾ ਦਿੱਤੀ ਜਾ ਸਕੇ।
assured the employees of the transport department, Securing the services of contractual employees, Continuous work on updating the manuscript
ਇਸ ਤੋਂ ਪਹਿਲਾਂ ਪਨਬੱਸ ਅਤੇ ਪੀ.ਆਰ.ਟੀ.ਸੀ ਸਮੇਤ ਟਰਾਂਸਪੋਰਟ ਵਿਭਾਗ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਆਪੋ-ਆਪਣੇ ਕੇਸਾਂ ਬਾਰੇ ਸਬਕਮੇਟੀ ਨੂੰ ਜਾਣੂੰ ਕਰਵਾਉਣ ਤੋਂ ਇਲਾਵਾ ਹੱਲ ਵੀ ਪੇਸ਼ ਕੀਤੇ। ਵਿੱਤ ਮੰਤਰੀ ਨੇ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਦਿੱਤੇ ਸੁਝਾਅ ਸਬੰਧੀ ਦਸਤਾਵੇਜ਼ ਸਬਕਮੇਟੀ ਨੂੰ ਸੌਂਪਣ ਲਈ ਕਿਹਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਕੱਤਰ ਪ੍ਰਸੋਨਲ ਰਜਤ ਅਗਰਵਾਲ, ਐਮ.ਡੀ. ਪੀ.ਆਰ.ਟੀ.ਸੀ ਪੂਨਮਦੀਪ ਕੌਰ ਢਿੱਲੋਂ ਅਤੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਸਰਕਾਰ ਨੇ 5 ਮਹੀਨਿਆਂ ਦੌਰਾਨ ਇਤਿਹਾਸਕ ਫੈਸਲੇ ਲਏ : ਹਰਪਾਲ ਚੀਮਾ
ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
ਇਹ ਵੀ ਪੜ੍ਹੋ: 72,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ: ਡਾ. ਨਿੱਝਰ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.