ਮੋਗਾ ਦੇ ਕਬੱਡੀ ਖਿਡਾਰੀ ਦੇ ਘਰ ‘ਤੇ ਹਮਲਾ, ਖਿਡਾਰੀ ਦੀ ਮਾਂ ‘ਤੇ ਚੱਲੀਆਂ ਗੋਲੀਆਂ

0
107
Attack on Kabaddi Player in Moga

Attack on Kabaddi Player in Moga : ਮੋਗਾ ਦੇ ਬੱਧਨੀ ਕਲਾਂ ‘ਚ ਦੇਰ ਰਾਤ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ‘ਚ ਹਮਲਾਵਰਾਂ ਨੇ ਖਿਡਾਰੀ ਦੀ ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਖਿਡਾਰੀ ਕੁਲਵਿੰਦਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦੋਸ਼ ਲਾਇਆ ਕਿ ਮੇਰੀ ਖੇਡ ਕਾਰਨ ਲੋਕਾਂ ਵਿਚ ਦੁਸ਼ਮਣੀ ਸੀ, ਜਿਸ ਕਾਰਨ ਉਸ ‘ਤੇ ਹਮਲਾ ਕੀਤਾ ਗਿਆ। ਦੋਸ਼ ਹੈ ਕਿ ਹਮਲਾਵਰਾਂ ਨੇ ਮਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਇਸ ਕਬੱਡੀ ਖਿਡਾਰੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਵੀ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Also Read : ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ 48 ਤਹਿਸੀਲਦਾਰਾਂ ਦੀ ਸੂਚੀ ਮੁੱਖ ਮੰਤਰੀ ਤੱਕ ਪਹੁੰਚੀ

Also Read : ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

Also Read : ਸੀਐਮ ਮਾਨ ਨੇ ਸੰਗਰੂਰ ਵਿੱਚ ਮਾਡਰਨ ਲਾਇਬ੍ਰੇਰੀ ਦਾ ਉਦਘਾਟਨ ਕੀਤਾ

Connect With Us : Twitter Facebook
SHARE