Baba Banda Singh Bahadur
ਦਿਨੇਸ਼ ਮੋਦਗਿਲ, ਲੁਧਿਆਣਾ:
Baba Banda Singh Bahadur ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਡੀਨ ਖੇਤੀਬਾੜੀ, ਪ੍ਰਸਿੱਧ ਕਾਲਮ ਨਵੀਸ ਤੇ ਲੇਖਕ ਡਾ. ਰਣਜੀਤ ਸਿੰਘ ਦੀ ਪੁਸਤਕ ਲੋਕ ਰਾਜ ਸਿਰਜਕ ਲੋਕ ਨਾਇਕ ਬੰਦਾ ਸਿੰਘ ਬਹਾਦਰ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਲੋਕ ਅਰਪਨ ਕੀਤੀ ਗਈ। ਇਸ ਮੌਕੇ ਪੰਜਾਬ ਆਰਟ ਕੌਂਸਲ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਡਾ. ਰਣਜੀਤ ਸਿੰਘ ਨੂੰ ਪੁਸਤਕ ਲਈ ਵਧਾਈ ਦਿੰਦਿਆਂ ਆਖਿਆ ਕਿ ਬਾਬਾ ਬੰਦਾ ਸਿੰਘ ਜੀ ਦੀ ਜੀਵਨੀ ਲਿਖ ਕੇ ਬਹੁਤ ਹੀ ਵਧੀਆ ਕਾਰਜ ਕੀਤਾ ਹੈ।
Baba Banda Singh Bahadur ਪੰਜਾਬ ਦੇ ਮਹਾਂਨਾਇਕ
ਬਾਬਾ ਬੰਦਾ ਸਿੰਘ ਬਹਾਦਰ ਪੰਜਾਬ ਦੇ ਮਹਾਂਨਾਇਕ ਹੋਏ ਹਨ ਜਿਨ੍ਹਾਂ ਨੇ ਸਦੀਆਂ ਤੋਂ ਗੁਲਾਮੀ ਭੋਗਦੇ ਲੋਕਾਂ ਨੂੰ ਜਾਗ੍ਰਿਤ ਕੀਤਾ ਤੇ ਆਜ਼ਾਦੀ ਦਾ ਪਾਠ ਪੜ੍ਹਾਇਆ । ਜਦੋਂ ਨਿਮਾਣੇ ਤੇ ਲਿਤਾੜੇ ਹੋਏ ਲੋਕਾਂ ਨੇ ਬਾਬਾ ਜੀ ਦੀ ਅਗਵਾਈ ਹੇਠ ਹਥਿਆਰ ਚੁੱਕੇ ਤਾਂ ਸੰਸਾਰ ਦੀ ਸਭ ਤੋਂ ਵੱਡੀ ਸਮਝੀ ਜਾਂਦੀ ਮੁਗਲ ਸਲਤਨਤ ਨੂੰ ਜੜ੍ਹੋਂ ਉਖਾੜ ਦਿੱਤਾ। ਉਨ੍ਹਾਂ ਨੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾ ਕੇ ਸਰਦਾਰੀਆਂ ਦੀ ਬਖਸ਼ਿਸ਼ ਕੀਤੀ। ਇਕ ਅਜੇਹੇ ਰਾਜ ਦੀ ਸਥਾਪਨਾ ਕੀਤੀ ਜਿਸ ਦਾ ਖਾਕਾ ਦਸ਼ਮੇਸ਼ ਪਿਤਾ ਨੇ ਉਲੀਕਿਆ ਸੀ।
Baba Banda Singh Bahadur ਨੇ ਲੋਕਾਂ ਨੂੰ ਉਨ੍ਹਾਂ ਦੀ ਤਾਕਤ ਤੋਂ ਜਾਣੂ ਕਰਵਾਇਆ
ਇਸ ਮੌਕੇ ਪੰਜਾਬੀ ਵਿਰਾਸਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਗੁਰਭਜਨ ਗਿੱਲ ਨੇ ਆਖਿਆ ਕਿ ਸਾਮਰਾਜੀ ਤਾਕਤਾਂ ਨੇ ਪੰਜਾਬ ਦੇ ਇਸ ਮਹਾਨ ਨਾਇਕ ਦੀ ਕੀਰਤੀ ਨੂੰ ਛੁਪਾ ਕੇ ਲੋਕਾਂ ਵਿਚ ਗਲਤ ਪ੍ਰਚਾਰ ਕੀਤਾ। ਜਿਸ ਕਰਕੇ ਪੰਜਾਬੀ ਆਪਣੇ ਇਸ ਮਹਾਨ ਨਾਇਕ ਤੋਂ ਦੂਰ ਰਹੇ।ਬਾਬਾ ਬੰਦਾ ਸਿੰਘ ਬਹਾਦਰ ਅਜਿਹੇ ਯੁਗ ਨਾਇਕ ਹਨ ਜਿਨ੍ਹਾਂ ਨੇ ਸਦੀਆਂ ਤੋਂ ਲਿਤਾੜੇ ਲੋਕਾਂ ਨੂੰ ਉਨ੍ਹਾਂ ਦੀ ਤਾਕਤ ਤੋਂ ਜਾਣੂ ਕਰਵਾਇਆ ਤੇ ਅਣਖ ਨਾਲ ਜੀਉਣਾ ਸਿਖਾਇਆ।
ਧਰਤੀ ਤੇ ਮਾਲਕ ਵਾਹਕ ਨੂੰ ਬਣਾਇਆ। ਉਨ੍ਹਾਂ ਕਿਹਾ ਕਿ ਸਾਡੇ ਰਾਹ ਦਿਸੇਰੇ ਡਾ. ਰਣਜੀਤ ਸਿੰਘ ਨੇ ਬਾਬਾ ਬੰਦਾ ਸਿੰਘ ਦੀਆਂ ਪ੍ਰਾਪਤੀਆਂ ਦਾ ਸਹੀ ਮੁਲਾਂਕਣ ਕੀਤਾ ਹੈ।ਇਹ ਪੁਸਤਕ ਸਾਡੇ ਲਈ ਵਿਸ਼ੇਸ਼ ਕਰਕੇ ਨਵੀਂ ਪੀੜ੍ਹੀ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਲਖਵਿੰਦਰ ਸਿੰਘ ਜੌਹਲ ਨੇ ਆਖਿਆ ਕਿ ਡਾ. ਸਾਹਿਬ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਲਿਖ ਕੇ ਇਕ ਵਧੀਆ ਕਾਰਜ ਕੀਤਾ ਹੈ।
Baba Banda Singh Bahadur ਨਾਲ ਇਤਿਹਾਸ ਨੇ ਇਨਸਾਫ ਨਹੀਂ ਕੀਤੀ
ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਹੋਰਾਂ ਆਖਿਆ ਕਿ ਮਹਾਨ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਨਾਲ ਇਤਿਹਾਸ ਨੇ ਇਨਸਾਫ ਨਹੀਂ ਕੀਤੀ। ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੀ ਥਾਂ ਉਨ੍ਹਾਂ ਦੇ ਕਿਰਦਾਰ ਨੂੰ ਛੁਟਿਆਉਣ ਦਾ ਯਤਨ ਕੀਤਾ ਗਿਆ ਹੈ।ਡਾ. ਰਣਜੀਤ ਸਿੰਘ ਨੇ ਇਸ ਪੁਸਤਕ ਰਾਹੀਂ ਆਪਣੇ ਇਸ ਨਾਇਕ ਦੀਆਂ ਪ੍ਰਾਪਤੀਆਂ ਦਾ ਸਹੀ ਵਿਖਿਆਨ ਕੀਤਾ ਹੈ। ਬਾਬਾ ਜੀ ਦੀ ਬਹਾਦਰੀ ਤੇ ਕੁਰਬਾਨੀ ਨਵੀਂ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇਗੀ।
ਇਸ ਮੌਕੇ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਸ ਪੁਸਤਕ ਨੂੰ ਲਿਖਣ ਦੀ ਪ੍ਰੇਰਨਾ ਸਃ ਜਗਦੇਵ ਸਿੰਘ ਜੱਸੋਵਾਲ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਜੀ ਨੇ ਦਿੱਤੀ ਸੀ।ਬਾਵਾ ਨੇ ਸਭ ਤੋਂ ਪਹਿਲਾਂ ਇਸ ਮਹਾਨ ਨਾਇਕ ਦੀ ਕੀਰਤੀ ਦਾ ਚਰਚਾ ਸ਼ੁਰੂ ਕੀਤਾ।
Also Read : Matter Of Food Supplement ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਫੂਡ ਸਪਲੀਮੈਂਟਸ’ਤੇ 6 ਮਈ ਤੱਕ ਕਾਰਵਾਈ ਰਿਪੋਰਟ ਮੰਗੀ