Ban On Chinese Thread : ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚਾਈਨਿਜ਼ ਡੋਰ ਦੀ ਵਰਤੋਂ ਤੇ ਪਾਬੰਦੀ

0
75
Ban On Chinese Thread

India News (ਇੰਡੀਆ ਨਿਊਜ਼), Ban On Chinese Thread, ਚੰਡੀਗੜ੍ਹ : ਜ਼ਿਲ੍ਹਾ ਮੈਜਿਸਟ੍ਰੇਟ, ਆਸ਼ਿਕਾ ਜੈਨ, ਆਈ.ਏ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਿਜ਼ ਡੋਰ) ਨੂੰ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਵਰਤੋਂ ਤੇ ਪਾਬੰਦੀ ਲਗਾਉਣ ਦੀ ਸਿਫਾਰਿਸ਼

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਿਜ਼ ਡੋਰ) ਨਾਲ ਪਤੰਗਬਾਜ਼ੀ ਕਰਦੇ ਸਮੇਂ ਹੱਥ ਅਤੇ ਉੱਗਲਾਂ ਕੱਟ ਜਾਣ/ ਸਾਈਕਲ ਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ/ ਉਡਦੇ ਪੰਛੀਆਂ ਦੇ ਫਸ ਜਾਣ ਕਰਕੇ ਉਨ੍ਹਾਂ ਨੂੰ ਅਤੇ ਆਮ ਜਨਤਾ ਦੇ ਜਾਨ-ਮਾਲ ਨੂੰ ਨੁਕਸਾਨ ਦਾ ਖਤਰਾ ਹੋ ਸਕਦਾ ਹੈ। ਇਸ ਲਈ ਨੂੰ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ਤੇ ਪਾਬੰਦੀ ਲਗਾਉਣ ਦੀ ਸਿਫਾਰਿਸ਼ ਕੀਤੀ ਗਈ ਸੀ।

ਹੁਕਮ ਇੱਕ ਤਰਫਾ ਜਾਰੀ ਕੀਤਾ

ਉਨ੍ਹਾਂ ਕਿਹਾ ਕਿ ਹਾਲਾਤ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫਾ ਜਾਰੀ ਕੀਤਾ ਜਾਂਦੇ ਹਨ ਜੋ ਕਿ ਮਿਤੀ 14.02.2024 ਤੋਂ 13.04.2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਸ ਹੁਕਮ ਨੂੰ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਅਤੇ ਸ਼ਹਿਰਾਂ ਵਿੱਚ ਨਗਰ ਨਿਗਮ/ ਨਗਰ ਕੌਂਸਲਾਂ ਅਤੇ ਦਿਹਾਤੀ ਖੇਤਰ ਵਿਚ ਡੀ.ਡੀ.ਪੀ.ਓਜ਼. ਬੀ.ਡੀ.ਪੀ.ਓਜ਼ ਲਾਗੂ ਕਰਵਾਉਣ ਦੀ ਕਾਰਵਾਈ ਅਮਲ ਵਿੱਚ ਲਿਆਉਣਗੇ।

ਇਹ ਵੀ ਪੜ੍ਹੋ :Shambhu Border News : ਸ਼ੰਭੂ ਸਰਹੱਦ ‘ਤੇ ਮਾਹੌਲ ਤਣਾਅਪੂਰਨ, ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ

 

SHARE