ਦਿਨੇਸ਼ ਮੌਦਗਿਲ, Punjab News (Ban on single use plastics) : 1 ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਸਥਾਨਕ ਬੱਚਤ ਭਵਨ, ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੀਤਾ ਦਰਸ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਪੂਨਮ ਪੀ੍ਰਤ ਕੌਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਜੀਐਸਗਿੱਲ ਵੀ ਮੌਜੂਦ ਸਨ।
ਦਿਸ਼ਾ-ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ
ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਰੋਜ਼ਾਨਾ ਦੇ ਕੰਮ, ਦਫ਼ਤਰਾਂ ਅਤੇ ਅੰਤਰ-ਵਿਭਾਗੀ ਮੀਟਿੰਗਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ। ਉਨ੍ਹਾ ਸਬੰਧਤ ਸਾਰੇ ਵਿਭਾਗਾਂ ਨੂੰ ਸਿੰਗਲ ਯੂਜ ਪਲਾਸਟਿਕ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਹਦਾਇਤ ਵੀ ਕੀਤੀ।
ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ l ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਕੋਤਾਹੀ ਵਰਤੀ ਗਈ ਤਾਂ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬਜਟ ਸੈਸ਼ਨ ‘ਚ ਦਿੱਲੀ ਏਅਰਪੋਰਟ ‘ਤੇ ਚੱਲਣ ਵਾਲੀਆਂ ਬੱਸਾਂ ਦੇ ਮੁੱਦੇ ‘ਤੇ ਸਦਨ ‘ਚ ਹੰਗਾਮਾ ਹੋਇਆ
ਇਹ ਵੀ ਪੜ੍ਹੋ: ਬਜਟ ਵਿੱਚ ਰਾਹਤ ਨਾ ਮਿਲਣ ਤੇ ਵਪਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ
ਸਾਡੇ ਨਾਲ ਜੁੜੋ : Twitter Facebook youtube