Bathinda Police Got Success : ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗਿਰੋਹ ਨੂੰ ਕੀਤਾ ਕਾਬੂ

0
245
Bathinda Police Got Success

India News (ਇੰਡੀਆ ਨਿਊਜ਼), Bathinda Police Got Success, ਚੰਡੀਗੜ੍ਹ : ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।ਉਨ੍ਹਾਂ ਨੇ ਤਿੰਨ ਲੋਕਾਂ ਦੇ ਇੱਕ ਗਿਰੋਹ ਨੂੰ ਕੀਤਾ ਕਾਬੂ। ਇਹ ਲੋਕ ਧਾਰਮਿਕ ਅਸਥਾਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ,ਜਿਨ੍ਹਾਂ ਕੋਲੋਂ 8 ਪਿਸਤੌਲ ਅਤੇ ਇੱਕ ਆਲਟੋ ਕਾਰ ਬਰਾਮਦ ਹੋਈ ਹੈ।

ਫਿਲਹਾਲ ਪੁਲਿਸ ਨੇ 6 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਦਕਿ ਤਿੰਨ ਵਿਅਕਤੀ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ ਅਤੇ ਤਿੰਨ ਵਿਅਕਤੀ ਸੰਗਰੂਰ ਜੇਲ੍ਹ ਵਿੱਚ ਬੰਦ ਹਨ।

8 ਪਿਸਤੌਲ ਬਰਾਮਦ

ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਇੱਕ ਆਲਟੋ ਕਾਰ ‘ਚ ਸਵਾਰ ਤਿੰਨ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਕੋਲੋਂ 8 ਪਿਸਤੌਲ ਬਰਾਮਦ ਕੀਤੇ।

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਵਿਅਕਤੀ ਜਿਨ੍ਹਾਂ ਦਾ ਨਾਂਅ ਭੁਪਿੰਦਰ ਸਿੰਘ ਉਰਫ਼ ਭਿਡਾ, ਰਮਨ ਕੁਮਾਰ ਉਰਫ਼ ਰਾਮੀ ਅਤੇ ਜਗਜੀਤ ਸਿੰਘ ਤੇਨਾ ਨੂੰ ਉਨ੍ਹਾਂ ਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਯੂ.ਏ.ਪੀ.ਏ. ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਹਨ।ਇਨ੍ਹਾਂ ਲੋਕਾਂ ਦੀ ਇੱਕ ਧਾਰਮਿਕ ਆਗੂ ਨੂੰ ਮਾਰਨ ਦੀ ਯੋਜਨਾ ਸੀ।

6 ਦੋਸ਼ੀਆਂ ਖਿਲਾਫ ਮਾਮਲਾ ਦਰਜ

ਫਿਲਹਾਲ ਕਾਊਂਟਰ ਇੰਟੈਲੀਜੈਂਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਤੱਕ ਇਨ੍ਹਾਂ ਸਾਰੇ 6 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਲਟੋ ਕਾਰ ਨੇੜਿਓਂ ਅੱਠ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।

ਪੰਜਾਬ ਦੇ ਡੀਜੀਪੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਅਤੇ ਦੱਸਿਆ ਕਿ ਇਸ ਪੂਰੇ ਮਾਡਿਊਲ ਵਿੱਚ ਇਸ ਦਾ ਅਤੇ ਪਾਕਿਸਤਾਨ ਦਾ ਸਬੰਧ ਕਿਵੇਂ ਦਿਖਾਈ ਦਿੰਦਾ ਹੈ, ਜਿਸ ਦੀ ਪੁਲਿਸ ਹੋਰ ਜਾਂਚ ਕਰ ਰਹੀ ਹੈ।
ਫੜੇ ਗਏ ਤਿੰਨਾਂ ਮੁਲਜ਼ਮਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਉਨ੍ਹਾਂ ਦਾ ਹੋਰ ਰਿਮਾਂਡ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :ADGP. Rupnagar Range : ਜਸਕਰਨ ਸਿੰਘ ਆਈ.ਪੀ.ਐਸ. ਨੇ ਏ.ਡੀ.ਜੀ. ਪੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ

 

SHARE