ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ 734.98 ਲੱਖ ਰੁਪਏ ਖਰਚੇ ਜਾਣਗੇ : ਡਾ. ਇੰਦਰਬੀਰ ਸਿੰਘ ਨਿੱਜਰ

0
204
Beautification and development of Malerkotla, Basic facilities and clean environment, Welfare of the people of the state
Beautification and development of Malerkotla, Basic facilities and clean environment, Welfare of the people of the state
  • ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ 734.98 ਲੱਖ ਰੁਪਏ ਖਰਚੇ ਜਾਣਗੇ

ਚੰਡੀਗੜ੍ਹ, PUNJAB NEWS (Beautification of Malerkotla) : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ 734.98 ਲੱਖ ਰੁਪਏ ਖਰਚੇ ਜਾਣਗੇ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਵੱਖ-ਵੱਖ ਕੰਮਾਂ ਲਈ ਸੇਵਾਵਾਂ ਲਈਆਂ ਜਾਣਗੀਆਂ

 

ਵਧੇਰੇ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵੱਖ-ਵੱਖ ਕੰਮਾਂ ਲਈ ਸੇਵਾਵਾਂ ਲਈਆਂ ਜਾਣਗੀਆਂ ਤਾਂ ਜੋ ਮਾਲੇਰਕੋਟਲਾ ਦੇ ਵਿਕਾਸ, ਸਫਾਈ ਅਤੇ ਰੱਖ-ਰਖਾਅ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਆਮ ਮੁਰੰਮਤ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਗਲੀਆਂ ਵਿੱਚ ਟਾਈਲਾਂ ਲਗਾਉਣ, ਇੰਟਰਲਾਕਿੰਗ ਅਤੇ ਮਿੱਟੀ ਭਰਨ ਦਾ ਕੰਮ ਕੀਤਾ ਜਾਵੇਗਾ।

 

ਇਸੇ ਤਰ੍ਹਾਂ ਸੱਤਾ ਚੌਕ ਤੋਂ ਕੇਲੋਂ ਗੇਟ ਮਲੇਰਕੋਟਲਾ ਤੱਕ ਦਾ ਸੁੰਦਰੀਕਰਨ, ਸੀਸੀ ਫਲੋਰਿੰਗ, ਸ਼ਹਿਰ ਵਿੱਚ ਵਾਟਰ ਸਪਲਾਈ ਲਾਈਨ ਦੀ ਮੁਰੰਮਤ ਅਤੇ ਰੱਖ-ਰਖਾਅ, ਟ੍ਰੀ ਗਾਰਡ ਲਗਾਉਣ ਦਾ ਕੰਮ ਵੀ ਨੇਪਰੇ ਚਾੜ੍ਹਿਆ ਜਾਵੇਗਾ। ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਸੁਚੱਜੇ ਢੰਗ ਨਾਲ ਪਾਲਣਾ ਕਰਨ।

 

 

 

ਇਹ ਵੀ ਪੜ੍ਹੋ:  ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ, ਦੋ ਗ੍ਰਿਫ਼ਤਾਰ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

 

SHARE